Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੁਰਾਣੇ ਭਾਈਵਾਲਾਂ ਦੇ ਇਕ ਵਾਰ ਫਿਰ ਇਕੱਠੇ ਹੋਣ ਦੇ ਮਿਲੇ ਸੰਕੇਤ ,ਮੁੜ ਹੋਵੇਗਾ ਅਕਾਲੀ-ਭਾਜਪਾ ਗੱਠਜੋੜ!

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨ ਤੋਂ ਬਾਅਦ ਭਾਜਪਾ ਨਾਲੋਂ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਇੱਕ ਵਾਰ ਫਿਰ ਆਪਣੇ ਪੁਰਾਣੇ ਸਾਥੀ ਦੀ ਯਾਦ ਆ ਰਹੀ ਹੈ।ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਆਪਣੀ ਸਿਆਸੀ ਹੋਂਦ ਦੀ ਲੜਾਈ ਲੜ ਰਿਹਾ ਅਕਾਲੀ ਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਵਿਚ ਭਾਜਪਾ ਨਾਲ ਮੁੜ ਸਾਂਝ ਪਾਵੇਗਾ, ਇਹ ਸਵਾਲ ਅੱਜ-ਕੱਲ੍ਹ ਚਰਚਾ ਵਿਚ ਹੈ।

ਦੋਵੇਂ ਪੁਰਾਣੇ ਭਾਈਵਾਲਾਂ ਦੇ ਇਕ ਵਾਰ ਫਿਰ ਇਕੱਠੇ ਹੋਣ ਦੇ ਸੰਕੇਤ ਮਿਲੇ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਸਿਆਸਤ ਵਿੱਚ ਕੁਝ ਵੀ ਨਾਮੁਮਕਿਨ ਨਹੀਂ, ਪਰ ਕੁਝ ਮੁੱਦੇ ਅਜਿਹੇ ਹਨ ਜਿਨ੍ਹਾਂ ਦਾ ਹੱਲ ਕੱਢਣਾ ਪਵੇਗਾ।ਪਾਰਟੀ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਸ ਸਮੇਂ ਭਾਜਪਾ ਦੀ ਹਮਾਇਤ ਕੀਤੀ ਜਦੋਂ ਉਸ ਨਾਲ ਪੁਰਾਣੀ ਭਾਈਵਾਲ ਸ਼ਿਵ ਸੈਨਾ ਹੀ ਸੀ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਸਾਰੇ ਸਹਿਯੋਗੀਆਂ ਨੂੰ ਨਾਲ ਲੈ ਕੇ ਐਨਡੀਏ ਸਰਕਾਰ ਚਲਾਈ ਸੀ। ਪਰ ਮੋਦੀ ਸਾਹਿਬ ਨੇ ਫੈਸਲੇ ਲੈਣ ਵੇਲੇ ਉਹਨਾਂ ਨੂੰ ਸ਼ਾਮਲ ਨਹੀਂ ਕੀਤਾ।
ਗਰੇਵਾਲ ਨੇ ਅੱਗੇ ਕਿਹਾ, “ਭਾਵੇਂ ਭਾਜਪਾ ਦੀ ਕੇਂਦਰ ਸਰਕਾਰ ਨੇ ਖੇਤੀ ਸਬੰਧੀ ਕਾਨੂੰਨ ਵਾਪਸ ਲੈ ਲਏ ਸਨ ਪਰ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਤੋਂ ਇਲਾਵਾ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦਾ ਗੰਭੀਰ ਮਸਲਾ ਹੈ, ਜਿਸ ਦਾ ਹੱਲ ਲੱਭਣਾ ਪਵੇਗਾ।

ਹਾਲਾਂਕਿ ਰਾਜਨੀਤੀ ਵਿੱਚ ਕੁਝ ਵੀ ਅਸੰਭਵ ਨਹੀਂ ਹੈ। ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਹਾਲ ਹੀ ਵਿੱਚ ਹੋਈ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਦੋਵਾਂ ਪਾਰਟੀਆਂ ਨੂੰ ਹੋਏ ਨੁਕਸਾਨ ਦੇ ਸਬੰਧ ਵਿੱਚ ਗਰੇਵਾਲ ਨੇ ਮੰਨਿਆ ਕਿ ਜੇਕਰ ਅਕਾਲੀ-ਭਾਜਪਾ ਇਕੱਠੇ ਹੁੰਦੇ ਤਾਂ ਦੋਵਾਂ ਨੂੰ ਫਾਇਦਾ ਹੁੰਦਾ।