Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਪੁਲਿਸ ਜਲੰਧਰ ਨੇ ਸੁੱਚੀ ਪਿੰਡ ਕਤਲ ਕੇਸ ਸੁਲਝਾਇਆ: ਚਾਰ ਦੋਸ਼ੀਆਂ ਨੂੰ  ਕੀਤਾ ਗ੍ਰਿਫ਼ਤਾਰ

ਪੁਲਿਸ ਜਲੰਧਰ ਨੇ ਸੁੱਚੀ ਪਿੰਡ ਕਤਲ ਕੇਸ ਸੁਲਝਾਇਆ: ਚਾਰ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ,

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ, ਆਈ.ਪੀ.ਐਸ ਦੀ ਅਗਵਾਈ ਅਤੇ ਡੀ.ਸੀ.ਪੀ (ਇੰਨਵੈਸਟੀਗੇਸ਼ਨ) ਸ਼੍ਰੀ ਮਨਪ੍ਰੀਤ ਸਿੰਘ, ਪੀ.ਪੀ.ਐਸ ਦੀ ਨਿਗਰਾਨੀ ਹੇਠ 24 ਘੰਟਿਆਂ ਦੇ ਅੰਦਰ ਇੱਕ ਕਤਲ ਕੇਸ ਨੂੰ ਸਫਲਤਾਪੂਰਵਕ ਸੁਲਝਾ ਲਿਆ, ਚਾਰ ਵਿਅਕਤੀਆਂ ਨੂੰ ਅਪਰਾਧ ਵਿੱਚ ਵਰਤੇ ਗਏ ਵਾਹਨ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ।

ਵੇਰਵਾ ਸਾਂਝਾ ਕਰਦੇ ਹੋਏ, ਸੀਪੀ ਜਲੰਧਰ ਨੇ ਕਿਹਾ ਕਿ ਐਫਆਈਆਰ ਨੰਬਰ 176 ਮਿਤੀ 17.06.2025 u/s 103, 109, 191(3), and 190 BNS ਥਾਣਾ ਰਾਮਾ ਮੰਡੀ, ਜਲੰਧਰ ਵਿਖੇ ਮੁਕੇਸ਼ ਕੁਮਾਰ ਦੇ ਬਿਆਨ ‘ਤੇ ਦਰਜ ਕੀਤੀ ਗਈ ਸੀ। ਇਹ ਘਟਨਾ 16.06.2025 ਦੀ ਰਾਤ ਨੂੰ ਜਲੰਧਰ ਦੇ ਸੁੱਚੀ ਪਿੰਡ ਮੋੜ, ਮੇਨ ਰੋਡ ‘ਤੇ ਵਾਪਰੀ, ਜਿੱਥੇ ਮੁਕੇਸ਼ ਕੁਮਾਰ, ਪਵਨ ਕੁਮਾਰ, ਮਨਦੀਪ ਕੁਮਾਰ ਅਤੇ ਉਨ੍ਹਾਂ ਦੇ ਪਿਤਾ ਜੈ ਰਾਮ ‘ਤੇ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਕਰਿਆਨੇ ਦੀ ਦੁਕਾਨ ‘ਤੇ ਹਮਲਾ ਕੀਤਾ। ਇਸ ਗੰਭੀਰ ਹਮਲੇ ਕਾਰਨ ਮਨਦੀਪ ਕੁਮਾਰ ਦੀ ਮੌਕੇ ਪਰ ਹੱਤਿਆ ਹੋ ਗਈ।

ਐਫਆਈਆਰ ਦਰਜ ਹੋਣ ਤੋਂ ਬਾਅਦ, ਪੁਲਿਸ ਨੇ ਤੇਜੀ ਨਾਲ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕੀਤੀ। ਕਈ ਪੁਲਿਸ ਟੀਮਾਂ ਬਣਾਈਆਂ ਗਈਆਂ ਅਤੇ ਤਕਨੀਕੀ ਨਿਗਰਾਨੀ ਦੀ ਸਹਾਇਤਾ ਨਾਲ, ਇਸ ਅਪਰਾਧ ਦੇ ਸੰਬੰਧ ਵਿੱਚ ਛੇ ਵਿਅਕਤੀਆਂ ਦੀ ਪਛਾਣ ਕੀਤੀ ਗਈ: ਯਾਦਵਿੰਦਰ ਸਿੰਘ ਉਰਫ਼ ਪ੍ਰਿੰਸ, ਸਾਹਿਲ ਕੁਮਾਰ ਉਰਫ਼ ਜੇਹਰ, ਕ੍ਰਿਸ਼ਨਾ, ਅੰਕਿਤ, ਆਕਾਸ਼ਦੀਪ ਅਤੇ ਅਨਮੋਲ। ਮਿਤੀ 18.06.2025 ਨੂੰ ਇਹਨਾਂ ਵਿੱਚੋਂ ਹੇਠਾਂ ਲਿਖੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ: