Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ‘ਚ ਪੰਜਾਬ ਸਰਕਾਰ!

ਪੰਜਾਬ ਸਰਕਾਰ ਨੇ ਅਕਤੂਬਰ ਦੇ ਅੰਤ ਜਾਂ ਨਵੰਬਰ ਦੇ ਸ਼ੁਰੂ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਕਰ ਲਈ ਹੈ। ਪੰਚਾਇਤੀ ਚੋਣਾਂ ਦੋ ਪੜਾਵਾਂ ‘ਚ ਕਰਵਾਈਆਂ ਜਾਣਗੀਆਂ, ਪਹਿਲੇ ਪੜਾਅ ‘ਚ ਪੰਚ-ਸਰਪੰਚ ਅਤੇ ਦੂਜੇ ਪੜਾਅ ‘ਚ ਬਲਾਕ ਸਮਿਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਰਾਜ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਚਾਇਤ ਅਤੇ ਪੇਂਡੂ ਵਿਕਾਸ ਮੰਤਰੀ ਲਾਲ ਜੀਤ ਭੁੱਲਰ ਨੇ ਵੀ ਜ਼ੀ ਮੀਡੀਆ ਦੇ ਪ੍ਰਾਈਡ ਆਫ ਮਾਝਾ ਕਨਕਲੇਵ ਦੇ ਪਲੇਟਫਾਰਮ ਤੋਂ ਦੱਸਿਆ ਸੀ ਕਿ ਪੰਚਾਇਤੀ ਚੋਣਾਂ ਬਹੁਤ ਜਲਦੀ ਕਰਵਾਈਆਂ ਜਾਣਗੀਆਂ।ਪੰਚਾਇਤੀ ਚੋਣਾਂ ਦੇ ਪਹਿਲੇ ਪੜਾਅ ‘ਚ ਸਿਰਫ਼ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਚੋਣ ਹੋਣੀ ਹੈ ਅਤੇ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਇਹ ਚੋਣ ਕਿਸੇ ਵੇਲੇ ਵੀ ਸੰਭਵ ਹੈ। ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਭਰ ‘ਚ ਜ਼ਿਆਦਾਤਰ ਪੰਚਾਇਤ ਸੰਮਤੀਆਂ ਭੰਗ ਹੋ ਗਈਆਂ ਸਨ। ਹੁਣ ਕੰਮਕਾਜ ਡੀਡੀਪੀਓ ਵੇਖਣਗੇ। ਪੰਚਾਇਤ ਸੰਮਤੀਆਂ ਨੂੰ ਉਨ੍ਹਾਂ ਦੀ ਪਹਿਲੀ ਮੀਟਿੰਗ ਕਰਨ ਦੀ ਮਿਤੀ (5 ਸਾਲ ਮੁਕੰਮਲ ਹੋਣ) ਦੇ ਆਧਾਰ ‘ਤੇ ਭੰਗ ਕੀਤਾ ਜਾ ਰਿਹਾ ਹੈ।