Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬੀਆਂ ਲਈ ਖੁਸ਼ਖਬਰੀ; ਹੁਣ ਕੈਨੇਡਾ ਜਾਣ ਲਈ ਦਿੱਲੀ ਤੋਂ ਫਲਾਈਟ ਲੈਣ ਦੀ ਜ਼ਰੂਰਤ ਨਹੀਂ

ਕੈਨੇਡਾ ਤੇ ਅਮਰੀਕਾ ਵਿੱਚ ਵਸੇ ਪੰਜਾਬੀਆਂ ਲਈ ਇੱਕ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ ਜਿਸ ਦੇ ਤਹਿਤ ਹੁਣ ਪੰਜਾਬੀਆਂ ਲਈ ਵਿਦੇਸ਼ ਜਾਣਾ ਸੌਖਾ ਹੋ ਗਿਆ ਹੈ।

ਜੀ ਹਾਂ, ਹੁਣ ਕੈਨੇਡਾ ਜਾਂ ਅਮਰੀਕਾ ਜਾਣ ਲਈ ਤੁਹਾਨੂੰ ਦਿੱਲੀ ਏਅਰਪੋਰਟ ‘ਤੇ ਜਾਣ ਦੀ ਜ਼ਰੂਰਤ ਨਹੀਂ ਹੈ। ਇਟਾਲੀਅਨ ਨਿਓਸ ਏਅਰਲਾਈਨਜ਼ ਵੱਲੋਂ ਅੰਮ੍ਰਿਤਸਰ ਤੋਂ ਕੈਨੇਡਾ ਲਈ ਫਲਾਈਟ 6 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਹ ਫਲਾਈਟ ਮਿਲਾਨ ਹਵਾਈ ਅੱਡੇ ‘ਤੇ ਰੁਕ ਕੇ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ਲਈ ਰਵਾਨਾ ਹੋਵੇਗੀ।

ਮਿਲੀ ਜਾਣਕਾਰੀ ਮੁਤਾਬਕ ਇਹ ਫਲਾਈਟ ਇਟਾਲੀਅਨ ਨਿਓਸ ਏਅਰਲਾਈਨਜ਼ ਵੱਲੋਂ ਹਰ ਵੀਰਵਾਰ ਸਵੇਰੇ 3.15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ। ਇਹ ਫਲਾਈਟ ਮਿਲਾਨ ਵਿੱਚ ਚਾਰ ਘੰਟੇ ਰੁਕਣ ਤੋਂ ਬਾਅਦ ਕੈਨੇਡਾ ਵਿੱਚ ਟੋਰਾਂਟੋ ਦੇ ਪੀਅਰਸਨ ਹਵਾਈ ਅੱਡੇ ‘ਤੇ ਲੈਂਡ ਕਰੇਗੀ।

ਦੱਸ ਦਈਏ ਕਿ ਇਹ ਦੂਰੀ 21 ਘੰਟੇ 15 ਮਿੰਟਾਂ ਵਿੱਚ ਪੂਰੀ ਕੀਤੀ ਜਾਵੇਗੀ ਅਤੇ ਇਹ ਫਲਾਈਟ ਵੀਰਵਾਰ ਨੂੰ ਹੀ ਟੋਰਾਂਟੋ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ਲਈ ਰਵਾਨਾ ਹੋਵੇਗੀ।

ਇਸ ਨਾਲ ਕੈਨੇਡਾ ਵਿੱਚ ਵੱਸ ਰਹੇ ਪੰਜਾਬ ਦੇ ਕਰੀਬ 10 ਲੱਖ ਲੋਕਾਂ ਨੂੰ ਫਾਇਦਾ ਹੋਵੇਗਾ। ਦੱਸਣਯੋਗ ਹੈ ਕਿ ਕੈਨੇਡਾ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰੇ ਦੇ ਲੋਕ ਵਸੇ ਹੋਏ ਹਨ ਅਤੇ ਹੁਣ ਤੱਕ ਉਹ ਦਿੱਲੀ ਦੇ ਹਵਾਈ ਅੱਡੇ ਤੋਂ ਆਉਂਦੇ ਸਨ।