Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

ਪੰਜਾਬੀ ਇੰਡਸਟਰੀ ਦੇ ਐਕਟਰ ,ਡਾਇਰੈਕਟਰ ‘ਤੇ ਪਰਡਿਊਸਰ ਮੰਗਲ ਢਿੱਲੋਂ ਦਾ ਹੋਇਆ ਦੇਹਾਂਤ

ਪੰਜਾਬੀ ਇੰਡਸਟਰੀ ਦੇ ਇੱਕ ਹੋਰ ਸਿਤਾਰੇ ਦੁਨੀਆਂ ਤੋਂ ਰੁਕਸਤ ਹੋ ਗਏ ਹਨ। ਐਕਟਰ ,ਡਾਇਰੈਕਟਰ ਤੇ ਪਰਡਿਊਸਰ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਪਿਛਲੇ ਕੁਝ ਸਮਾਂ ਤੋਂ ਉਹ ਲੁਧਿਆਣਾ ਦੇ ਕੈਂਸਰ ਹਸਪਤਾਲ ਵਿੱਚ ਭਰਤੀ ਸਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਇਹ ਜਾਣਕਾਰੀ ਫਿਲਮ ਅਦਾਕਾਰ ਯਸ਼ਪਾਲ ਸ਼ਰਮਾ ਨੇ ਦਿੱਤੀ ਸੀ।ਮੰਗਲ ਸਿੰਘ ਢਿੱਲੋਂ ਜ਼ਿਲ੍ਹਾ ਫਰੀਦਕੋਟ, ਪੰਜਾਬ ਦੇ ਰਹਿਣ ਵਾਲੇ ਸਨ। ਉਹ ਇੱਕ ਅਦਾਕਾਰ ਦੇ ਨਾਲ-ਨਾਲ ਇੱਕ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਦੇ ਤੌਰ ‘ਤੇ ਫਿਲਮਾਂ ਅਤੇ ਸੀਰੀਅਲਾਂ ਵਿੱਚ ਕੰਮ ਕੀਤਾ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਮੁਕਤਸਰ ਦੇ ਸਰਕਾਰੀ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਹੈ।ਮੰਗਲ ਸਿੰਘ ਢਿੱਲੋਂ ਨੇ ‘ਕਥਾ ਸਾਗਰ’, ‘ਬੁਨੀਆਦ’, ‘ਜੂਨੂਨ’, ‘ਮੌਲਾਨਾ ਆਜ਼ਾਦ’, ‘ਯੁੱਗ’ ਅਤੇ ‘ਨੂਰ ਜਹਾਂ’ ਵਰਗੇ ਟੀਵੀ ਸੀਰੀਅਲਾਂ ਵਿੱਚ ਕੰਮ ਕੀਤਾ। ਉਨ੍ਹਾਂ ਨੇ ਬਾਲੀਵੁੱਡ ‘ਚ ‘ਖੂਨ ਭਾਰੀ ਮਾਂਗ’, ‘ਦਯਾਵਾਨ’, ‘ਭਰਸ਼ਟਾਚਾਰ’, ‘ਅਕੇਲਾ’, ‘ਵਿਸ਼ਵਤਾਮਾ’, ‘ਸਾਹਿਬਾਨ’, ‘ਦਿਲ ਤੇਰਾ ਆਸ਼ਿਕ’ ਅਤੇ ‘ਤੂਫਾਨ ਸਿੰਘ’ ਵਰਗੀਆਂ ਫਿਲਮਾਂ ‘ਚ ਬਤੌਰ ਅਦਾਕਾਰ ਕੰਮ ਕੀਤਾ ਹੈ।