Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ‘ਚ 1 ਜੂਨ ਨੂੰ ਵੋਟਿੰਗ

ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਵਾਰ ਲੋਕ ਸਭਾ ਚੋਣਾਂ 7 ਪੜਾਵਾਂ ‘ਚ ਕਰਵਾਈਆਂ ਜਾਣਗੀਆਂ, ਜਦਕਿ ਚੋਣਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਨਵੀਂ ਲੋਕ ਸਭਾ ਦਾ ਗਠਨ ਹੋਣਾ ਹੈ। ਆਂਧਰਾ ਪ੍ਰਦੇਸ਼, ਸਿੱਕਮ, ਅਰੁਣਾਚਲ ਪ੍ਰਦੇਸ਼ ਅਤੇ ਉੜੀਸਾ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਜੂਨ ਵਿੱਚ ਵੱਖ-ਵੱਖ ਤਰੀਕਾਂ ਨੂੰ ਖਤਮ ਹੋ ਰਿਹਾ ਹੈ।ਪਹਿਲੇ ਪੜਾਅ ਦੀ ਵੋਟਿੰਗ 19 ਅਪ੍ਰੈਲ ਨੂੰ ਹੋਵੇਗੀ, ਜਿਸ ‘ਚ 21 ਸੂਬਿਆਂ ਦੀਆਂ 102 ਸੀਟਾਂ ‘ਤੇ ਵੋਟਿੰਗ ਹੋਵੇਗੀ, ਜਦਕਿ ਦੂਜੇ ਪੜਾਅ ਤਹਿਤ 26 ਅਪ੍ਰੈਲ ਨੂੰ 13 ਸੂਬਿਆਂ ਦੀਆਂ 89 ਸੀਟਾਂ ‘ਤੇ ਵੋਟਿੰਗ ਹੋਵੇਗੀ। ਇਸੇ ਤਰ੍ਹਾਂ ਤੀਜੇ ਪੜਾਅ ਵਿਚ 7 ਮਈ ਨੂੰ 12 ਰਾਜਾਂ ਦੀਆਂ 94 ਸੀਟਾਂ ‘ਤੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੌਥੇ ਗੇੜ ਵਿੱਚ 13 ਮਈ ਨੂੰ 10 ਰਾਜਾਂ ਦੀਆਂ 96 ਸੀਟਾਂ, 20 ਮਈ ਨੂੰ ਪੰਜਵੇਂ ਗੇੜ ਵਿੱਚ 8 ਰਾਜਾਂ ਦੀਆਂ 49 ਸੀਟਾਂ, 25 ਮਈ ਨੂੰ ਛੇਵੇਂ ਗੇੜ ਵਿੱਚ 7 ​​ਰਾਜਾਂ ਦੀਆਂ 57 ਸੀਟਾਂ ‘ਤੇ ਵੋਟਿੰਗ ਹੋਵੇਗੀ। 1 ਜੂਨ ਨੂੰ ਸੱਤਵੇਂ ਅਤੇ ਆਖਰੀ ਪੜਾਅ ‘ਚ 8 ਸੂਬਿਆਂ ‘ਚ 57 ਸੀਟਾਂ ‘ਤੇ ਵੋਟਿੰਗ ਹੋਵੇਗੀ।