Business Khas

Latest news
ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੀਨੀਅਰ ਭਾਜਪਾ ਆਗੂ ਸ੍ਰੀ ਮਨੋਰੰਜਨ ਕਾਲੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ... ਰੈਡ ਕਰਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ 245ਵੀਂ ਬਟਾਲੀਅਨ ਸੀ.ਆਰ.ਪੀ.ਐਫ. ਲਿਧਰਾਂ ਦਾ ਦੌਰਾ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ 'ਚ ਟੇਕਿਆ ਮੱਥਾ पासपोर्ट महंगा, 1 जुलाई 2026 से बदल गए कई नियम, आपकी जेब पर सीधा असर ਮੁੱਖ ਮੰਤਰੀ ਭਗਵੰਤ ਮਾਨ ਇਲਾਜ ਲਈ ਬੈਂਗਲੁਰੂ ਰਵਾਨਾ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ 6 ਐਨਰਜ਼ੀ ਡਰਿੰਕ ਬ੍ਰਾਂਡਾਂ ਨੂੰ ਨੋਟਿਸ; FSSAI ਦਾ ਵੱਡਾ ਐਕਸ਼ਨ छह बार पेट्रोल-डीजल की कीमत कम चुका पाकिस्तान, नेपाल-श्रीलंका ने भी दी राहत

ਪੰਜਾਬ ‘ਚ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਹੋ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ ਜਿਸ ਮੁਤਾਬਿਕ 1 ਨਵੰਬਰ ਤੋਂ 15 ਨਵੰਬਰ ਤੱਕ ਚੋਣਾਂ ਹੋਣਗੀਆਂ। ਜਿਸ ਦੀ ਪ੍ਰਵਾਨਗੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਦਿੱਤੀ ਹੈ।ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਆਉਣ ਵਾਲੀ ਕਾਰਵਾਈ ਰਾਜ ਚੋਣ ਕਮਿਸ਼ਨ ਨੇ ਪੂਰੀ ਕਰਨੀ ਹੈ।ਦੱਸ ਦਈਏ ਕਿ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਵੀ ਹੋਣਗੀਆਂ। ਇਹ ਚੋਣਾਂ ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਅਤੇ ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸੇ ਤਰ੍ਹਾਂ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਐੱਸ.ਏ.ਐੱਸ. ਨਗਰ, ਪਟਿਆਲਾ ਵਿਚ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ।