Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਪਾਰਾ 44 ਡਿਗਰੀ ਤੋਂ ਪਾਰ

ਇਨ੍ਹੀਂ ਦਿਨੀਂ ਭਾਵੇਂ ਪੰਜਾਬ ਹੋਵੇ, ਹਰਿਆਣਾ ਹੋਵੇ ਜਾਂ ਹਿਮਾਚਲ ਹੋਵੇ, ਤਿੰਨੇ ਸੂਬਿਆਂ ‘ਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ ਕਿਉਂਕਿ ਇਨ੍ਹਾਂ ਸੂਬਿਆਂ ‘ਚ ਪਾਰਾ ਫਿਰ ਤੋਂ ਚੜ੍ਹਨਾ ਸ਼ੁਰੂ ਹੋ ਗਿਆ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.2 ਡਿਗਰੀ ਤੱਕ ਰਿਹਾ। ਇਸੇ ਤਰ੍ਹਾਂ ਹਰਿਆਣਾ ਦੇ ਹਿਸਾਰ ਵਿੱਚ ਸਭ ਤੋਂ ਵੱਧ ਤਾਪਮਾਨ (44 ਡਿਗਰੀ) ਦਰਜ ਕੀਤਾ ਗਿਆ। ਇਹ ਵੀ ਕਿਹਾ ਜਾ ਸਕਦਾ ਹੈ ਕਿ ਪੰਜਾਬ ਵਿੱਚ ਇਸ ਭਿਆਨਕ ਗਰਮੀ ਵਿੱਚ ਸਭ ਤੋਂ ਵੱਧ ਝੁਲਸਣ ਵਾਲਾ ਜ਼ਿਲ੍ਹਾ ਲੁਧਿਆਣਾ ਅਤੇ ਹਰਿਆਣਾ ਦਾ ਹਿਸਾਰ ਰਿਹਾ।

ਦੂਜੇ ਪਾਸੇ ਹਿਮਾਚਲ ਪ੍ਰਦੇਸ਼ ‘ਚ ਖਰਾਬ ਮੌਸਮ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਹੋਰ ਥਾਵਾਂ ‘ਤੇ ਮੌਸਮ ਸਾਫ਼ ਰਿਹਾ ਅਤੇ ਤਾਪਮਾਨ ‘ਚ ਵੀ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ।