Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਪੰਜਾਬ ‘ਚ ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਲਾਈਨਾਂ,ਮੁੱਕਣ ਲੱਗਾ ਪੈਟਰੋਲ-ਡੀਜ਼ਲ!

ਪੰਜਾਬ ‘ਚ ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਲਾਈਨਾਂ,ਮੁੱਕਣ ਲੱਗਾ ਪੈਟਰੋਲ-ਡੀਜ਼ਲ!

ਟਰੱਕਾਂ ਅਤੇ ਟੈਂਕਰਾਂ ਸਮੇਤ ਬਾਕੀ ਵਪਾਰਕ ਵਾਹਨਾਂ ਦੇ ਡਰਾਈਵਰਾਂ ਨੇ ‘ਹਿੱਟ ਐਂਡ ਰਨ’ ਮਾਮਲਿਆਂ ਨਾਲ ਸਬੰਧਤ ਨਵੇਂ ਕਾਨੂੰਨ ਦੇ ਵਿਰੋਧ ਵਿੱਚ ਆਵਾਜਾਈ ਠੱਪ ਕਰ ਦਿੱਤੀ, ਜਿਸ ਕਾਰਨ ਕੁਝ ਸੂਬਿਆਂ ਵਿਚ ਪੈਟਰੋਲ-ਡੀਜ਼ਲ ਦੀ ਵੱਡੀ ਕਿੱਲਤ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਅਜਿਹੇ ਹਾਲਾਤ ਨੂੰ ਵੇਖਦੇ ਹੋਏ ਪੈਟਰੋਲ ਪੰਪਾਂ ਉਤੇ ਵਾਹਨਾਂ ਦੀ ਕਤਾਰਾਂ ਲੱਗ ਗਈਆਂ ਹਨ।ਪੰਜਾਬ ਵਿਚ ਵੀ ਕੁਝ ਅਜਿਹੇ ਹੀ ਹਾਲਾਤ ਹਨ। ਪੈਟਰੋਲ ਪੰਪਾਂ ਤੋਂ ਤੇੇਲ ਮੁੱਕਣ ਦੇ ਖਦਸ਼ੇ ਕਾਰਨ ਗੱਡੀਆਂ ਦੀਆਂ ਲਾਈਨਾਂ ਲੱਗ ਗਈਆਂ ਹਨ। ਤੇਲ ਪਵਾਉਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ।ਲੋਕ ਵਾਹਨਾਂ ਦੀਆਂ ਟੈਂਕੀਆਂ ਫੁੱਲ ਕਰਵਾਉਣ ਲਈ ਲਾਈਨਾਂ ਵਿਚ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਪੰਪਾਂ ‘ਤੇ ਬੱਸ 1 ਦਿਨ ਦਾ ਸਟੌਕ ਬਾਕੀ ਹੈ। ਪੰਪ ਮਾਲਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਾਹਨਾਂ ਦੀ ਘੱਟ ਵਰਤੋਂ ਕਰਨ।ਇਸ ਦੇ ਨਾਲ ਹੀ ਪੈਟਰੋਲ ਪੰਪ ਸੰਚਾਲਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕੱਲ੍ਹ ਤੱਕ ਦਾ ਸਟੌਕ ਹੈ। ਲੋਕਾਂ ਦਾ ਕਹਿਣਾ ਹੈ ਕਿ ਉਹ ਆਪਣੇ ਵਾਹਨਾਂ ਵਿੱਚ ਜ਼ਿਆਦਾ ਪੈਟਰੋਲ ਅਤੇ ਡੀਜ਼ਲ ਪੁਆ ਰਹੇ ਹਨ। ਇਸ ਦੇ ਨਾਲ ਹੀ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਹੜਤਾਲ ਨੂੰ ਜਲਦ ਤੋਂ ਜਲਦ ਖਤਮ ਕੀਤਾ ਜਾਵੇ, ਇਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ।