ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ ਹੈ। ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 27 ਸਤੰਬਰ ਤੋਂ ਸ਼ੁਰੂ ਹੋਵੇਗੀ ਅਤੇ 4 ਅਕਤੂਬਰ ਨਾਮਜ਼ਦਗੀਆਂ ਦੀ ਆਖਰੀ ਮਿਤੀ ਹੋਵੇਗੀ। ਪੰਜਾਬ ਦੀਆਂ 13,000 ਤੋਂ ਵੱਧ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 15 ਅਕਤੂਬਰ ਨੂੰ ਹੋਣਗੀਆਂ।
ਪੰਚਾਇਤੀ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਵੱਡੇ ਇੰਤਜ਼ਾਮ ਕੀਤੇ ਗਏ ਨੇ ਉੱਥੇ ਹੀ ਅੱਜ ਤੋਂ ਨਾਮਜਦਗੀਆਂ ਪੱਤਰ ਦਾਖਲ ਕਰਵਾਉਣ ਲਈ ਜੋ ਆਰੋ ਕੇਂਦਰ ਸਥਾਪਿਤ ਕੀਤੇ ਗਏ ਹਨ ਉੱਥੇ ਵੀ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਇੰਤਜ਼ਾਮ ਕੀਤੇ ਗਏ ਹਨ। ਇਸ ਸਬੰਧੀ ਡੀਐਸਪੀ ਆ ਜਨਾਲਾ ਸਿੰਘ ਗੁਰਵਿੰਦਰ ਸਿੰਘ ਵੱਲੋਂ ਸੁਰੱਖਿਆ ਨੂੰ ਲੈ ਕੇ ਇੰਤਜ਼ਾਮਾ ਦਾ ਨਿਰੀਖਣ ਕੀਤਾ ਗਿਆ।
