Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ‘ਚ ਬਗੈਰ NOC ਤੋਂ ਹੋਣਗੀਆਂ ਰਜਿਸਟਰੀਆਂ, ਸੀਐਮ ਮਾਨ ਨੇ ਕੀਤਾ ਐਲਾਨ

ਪੰਜਾਬ ‘ਚ ਬਗੈਰ NOC ਤੋਂ ਹੋਣਗੀਆਂ ਰਜਿਸਟਰੀਆਂ, ਸੀਐਮ ਮਾਨ ਨੇ ਕੀਤਾ ਐਲਾਨ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ ਸਰਟੀਫਿਕੇਟ (ਐਨ.ਓ.ਸੀ.) ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਨੂੰ ਪਹਿਲਾਂ ਹੀ ਘੋਖ ਲਿਆ ਗਿਆ ਹੈ ਅਤੇ ਇਸ ਬਾਰੇ ਹੋਰ ਵੇਰਵੇ ਛੇਤੀ ਸਾਂਝੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਅਤੇ ਇਨ੍ਹਾਂ ਲੋਕਾਂ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਐਨ.ਓ.ਸੀ. ਦੀ ਉਪਬਲਧਤਾ ਨਾ ਹੋਣ ਦੀ ਸੂਰਤ ਵਿੱਚ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਜਿਸ ਨਾਲ ਆਮ ਵਿਅਕਤੀ ਨੂੰ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਹੋਣ ਦੇ ਫੈਸਲੇ ਦੇ ਲਾਗੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ।