Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ‘ਚ ਮਈ ਵਿੱਚ ਵੀ ਠੰਡਾ ਮੌਸਮ! 7 ਡਿਗਰੀ ਡਿੱਗਿਆ ਪਾਰਾ

ਪੰਜਾਬ ਸਮੇਤ ਜ਼ਿਆਦਾਤਰ ਸੂਬਿਆਂ ਵਿੱਚ ਮੌਸਮ ਦਾ ਮਿਜਾਜ ਬਦਲ ਰਿਹਾ ਹੈ। ਬਦਲਦੇ ਮੌਸਮ ਕਾਰਨ ਪੰਜਾਬ ਵਿੱਚ ਸੋਮਵਾਰ ਨੂੰ ਪਾਰਾ 3.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਦੋ ਦਿਨਾਂ ਵਿੱਚ ਪਾਰਾ ਸੱਤ ਡਿਗਰੀ ਤੱਕ ਡਿੱਗ ਗਿਆ ਹੈ। ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਆਰੇਂਜ ਅਲਰਟ ਜਾਰੀ ਕੀਤਾ ਹੈ।

ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 4 ਅਤੇ 5 ਮਈ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਗੜੇ ਪੈਣ ਦੀ ਸੰਭਾਵਨਾ ਹੈ।ਚੰਡੀਗੜ੍ਹ ਵਿੱਚ ਤਾਪਮਾਨ 19.8 ਡਿਗਰੀ ਸੈਲਸੀਅਸ
ਅੰਮ੍ਰਿਤਸਰ ਵਿੱਚ ਅੱਜ ਤਾਪਮਾਨ 19.6 ਡਿਗਰੀ ਸੈਲਸੀਅਸ
ਪਟਿਆਲਾ ਵਿੱਚ ਅੱਜ ਤਾਪਮਾਨ 20.2 ਡਿਗਰੀ ਸੈਲਸੀਅਸ
ਲੁਧਿਆਣਾ ਵਿੱਚ ਅੱਜ ਤਾਪਮਾਨ 23.6 ਡਿਗਰੀ ਸੈਲਸੀਅਸ ਗੁਰਦਾਸਪੁਰ ਦਾ ਸਭ ਤੋਂ ਵੱਧ ਤਾਪਮਾਨ 32.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 28.4, ਲੁਧਿਆਣਾ ਵਿੱਚ 27.3, ਪਟਿਆਲਾ ਵਿੱਚ 27.7, ਪਠਾਨਕੋਟ ਵਿੱਚ 28.5, ਬਠਿੰਡਾ ਵਿੱਚ 29.0, ਜਲੰਧਰ ਵਿੱਚ 26.9, ਮੁਹਾਲੀ ਵਿੱਚ 26.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਬਾਰਿਸ਼ ਵੀ ਹੋਈ। ਅੰਮ੍ਰਿਤਸਰ ਵਿੱਚ 2.8 ਮਿਲੀਮੀਟਰ, ਪਟਿਆਲਾ ਵਿੱਚ 0.1 ਮਿਲੀਮੀਟਰ, ਫਰੀਦਕੋਟ ਵਿੱਚ 0.5, ਮੋਗਾ ਵਿੱਚ 1.0, ਫਿਰੋਜ਼ਪੁਰ ਵਿੱਚ 1.5 ਮਿਲੀਮੀਟਰ ਮੀਂਹ ਪਿਆ।

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਈ ਦਿਲਾਂ ‘ਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।