Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਪੰਜਾਬ ‘ਚ 23 ਤੋਂ 27 ਮਈ ਦੇ ਦੌਰਾਨ ਮੌਸਮ ਦਾ ਬਦਲੇਗਾ ਮਿਜ਼ਾਜ਼, ਗਰਮੀ ਤੋਂ ਮਿਲੇਗੀ ਰਾਹਤ

ਦੇ ਮਹੀਨੇ ਵਿੱਚ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਪਰ ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ 23 ਤੋਂ 27 ਮਈ ਦੇ ਦੌਰਾਨ ਮੌਸਮ ਦਾ ਮਿਜ਼ਾਜ਼ ਬਦਲੇਗਾ ਅਤੇ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਕੱਲ੍ਹ ਤੋਂ ਪੱਛਮੀ ਗੜਬੜੀ ਕਾਰਨ ਮੌਸਮ ਦਾ ਰੂਪ ਬਦਲ ਜਾਵੇਗਾ ਅਤੇ ਆਉਣ ਵਾਲੀ 24 ਮਈ, 25 ਮਈ ਅਤੇ 26 ਮਈ ਨੂੰ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।ਮੌਸਮ ਵਿਭਾਗ ਅਨੁਸਾਰ 24 ਅਤੇ 25 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਦੂਜੇ ਪਾਸੇ 27 ਅਤੇ 28 ਨੂੰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਬਾਰਿਸ਼ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਬਠਿੰਡਾ ’ਚ ਵੱਧ ਤੋਂ ਵੱਧ ਤਾਪਮਾਨ 44 ਅਤੇ ਘੱਟੋ-ਘੱਟ 23.2 ਸੈਲਸੀਅਸ ਦਰਜ ਕੀਤਾ ਗਿਆ। ਇਸ ਤਰ੍ਹਾਂ ਅੰਮ੍ਰਿਤਸਰ ਵਿੱਚ ਇਹ ਅਨੁਪਾਤ 43 ਅਤੇ 24, ਫ਼ਿਰੋਜ਼ਪੁਰ 43 ਅਤੇ 22, ਜਲੰਧਰ 22 ਅਤੇ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਰਾਹਤ ਦੇਣ ਵਾਲੀ ਹੈ। ਮੌਸਮ ਵਿਭਾਗ ਨੇ ਆਖਿਆ ਕਿ ਪੰਜਾਬ ਵਿਚ 23, 24 ਅਤੇ 25 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।