Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए ਖ਼ਾਲਸਾ ਮਾਰਚ ਵਿੱਚ ਸਰਦਾਰੀਆ ਟਰੱਸਟ ਅਤੇ ਸਿੱਖ ਯੂਥ ਕਲੱਬ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ 13ਅਪ੍ਰੈਲ ਨੂੰ ਦੁਪਹਿਰ ਦੇ 2...

ਪੰਜਾਬ ਤੇ ਹਰਿਆਣਾ ਤੋਂ ਪੁੱਜੇ ਵੱਡੀ ਗਿਣਤੀ ਕਿਸਾਨ; ਗਾਜ਼ੀਪੁਰ ਬਾਰਡਰ ’ਤੇ ਰੈਪਿਡ ਐਕਸ਼ਨ ਟੀਮਾਂ ਤਾਇਨਾਤ

ਨਵੀਂ ਦਿੱਲੀ, ਜੰਤਰ ਮੰਤਰ ’ਤੇ ਮਹਿਲਾ ਮਹਾਂਪੰਚਾਇਤ ਵਿਚ ਪਹਿਲਵਾਨਾਂ ਦਾ ਪੁਲੀਸ ਨਾਲ ਤਕਰਾਰ ਹੋਇਆ। ਪੁਲੀਸ ਨੇ ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸੰਗੀਤਾ ਫੋਗਾਟ ਤੇ ਸਾਕਸ਼ੀ ਮਲਿਕ ਨੂੰ ਹਿਰਾਸਤ ਵਿਚ ਲੈ ਲਿਆ ਹੈ ਤੇ ਪਹਿਲਵਾਨਾਂ ਦੇ ਧਰਨੇ ਵਾਲੇ ਟੈਂਟ ਪੁੱਟ ਦਿੱਤੇ। ਜੰਤਰ ਮੰਤਰ ਤੋਂ ਸੰਸਦ ਭਵਨ ਵੱਲ ਮਾਰਚ ਕਰਦੇ ਪਹਿਲਵਾਨਾਂ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਪਹਿਲਵਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਮਾਰਚ ਕੱਢਣਾ ਚਾਹੁੰਦੇ ਸਨ ਪਰ ਪੁਲੀਸ ਨੇ ਉਨ੍ਹਾਂ ਦੀ ਇਕ ਨਾ ਸੁਣੀ। ਇਸ ਤੋਂ ਪਹਿਲਾਂ ਪਹਿਲਵਾਨਾਂ ਨੇ ਸੰਸਦ ਭਵਨ ਵੱਲ ਮਾਰਚ ਕੱਢਣ ਦੀ ਕੋਸ਼ਿਸ਼ ਕਰਦਿਆਂ ਪੁਲੀਸ ਦੀ ਬੈਰੀਕੇਡਿੰਗ ਤੋੜ ਦਿੱਤੀ। ਇਸ ਤੋਂ ਪਹਿਲਾਂ ਮਹਿਲਾ ਪਹਿਲਵਾਨਾਂ ਦੇ ਸੋਸ਼ਣ ਦੇ ਮਾਮਲੇ ਵਿੱਚ ਅੱਜ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਕਿਸਾਨ ਧਰਨਾ ਸਥਾਨ ’ਤੇ ਪੁੱਜੇ। ਹੋਰ ਕਿਸਾਨਾਂ ਨੂੰ ਵੀ ਦਿੱਲੀ ਆਉਣ ਤੋਂ ਰੋਕਣ ਲਈ ਗਾਜ਼ੀਪੁਰ ਸਰਹੱਦ ’ਤੇ ਵੱਡੀ ਗਿਣਤੀ ਪੁਲੀਸ ਤੇ ਰੈਪਿਡ ਐਕਸ਼ਨ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਪੁਲੀਸ ਨੇ ਵੀ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਵੱਡੇ ਪੱਧਰ ’ਤੇ ਬੈਰੀਕੇਡਿੰਗ ਕਰ ਦਿੱਤੀ ਹੈ ਤੇ ਕਿਸਾਨ ਤੇ ਖਾਪ ਆਗੂਆਂ ਹਰਦੀਪ ਅਹਿਲਾਵਤ ਤੇ ਮਹਿੰਦਰ ਨੰਦਾਲ ਨੂੰ ਹਿਰਾਸਤ ਵਿਚ ਲੈ ਲਿਆ ਹੈ।