Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ ਕਈ ਇਲਾਕਿਆਂ ਵਿੱਚ ਅਗਲੇ ਚਾਰ ਦਿਨ ਸੰਘਣੀ ਧੁੰਦ ਪੈਣ ਸਬੰਧੀ ਅਲਰਟ ਜਾਰੀ

ਪੰਜਾਬ ਦੇ ਕਈ ਇਲਾਕਿਆਂ ਵਿੱਚ ਅਗਲੇ ਚਾਰ ਦਿਨ ਸੰਘਣੀ ਧੁੰਦ ਪੈਣ ਸਬੰਧੀ ਅਲਰਟ ਜਾਰੀ

ਮੌਸਮ ਵਿਭਾਗ ਨੇ ਅਗਲੇ ਚਾਰ ਦਿਨ ਸੰਘਣੀ ਧੁੰਦ ਪੈਣ ਸਬੰਧੀ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 26 ਤੇ 29 ਦਸੰਬਰ ਨੂੰ ਸੰਘਣੀ ਧੁੰਦ ਪਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਕਈ ਇਲਾਕਿਆਂ ਵਿੱਚ 30 ਤੇ 31 ਦਸੰਬਰ ਨੂੰ ਹਲਕਾ ਮੀਂਹ ਪੈ ਸਕਦਾ ਹੈ।ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਘੱਟ ਤੋਂ ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ, ਅੰਮ੍ਰਿਤਸਰ 7.2 ਡਿਗਰੀ, ਲੁਧਿਆਣਾ 7.1, ਪਟਿਆਲਾ 8.7, ਪਠਾਨਕੋਟ 6.5, ਬਠਿੰਡਾ 6.2, ਫਰੀਦਕੋਟ 7.5, ਨਵਾਂ ਸ਼ਹਿਰ 6.4, ਬਰਨਾਲਾ 9.2, ਫਤਹਿਗੜ੍ਹ ਸਾਹਿਬ 10, ਫਿਰੋਜ਼ਪੁਰ ਵਿੱਚ 8.9 ਅਤੇ ਮੋਗਾ ਵਿੱਚ 8.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।ਪੰਜਾਬ ਦਾ ਗੁਰਦਾਸਪੁਰ ਤੇ ਹਰਿਆਣਾ ਦਾ ਹਿਸਾਰ ਸ਼ਹਿਰ ਸਭ ਤੋਂ ਠੰਢੇ ਰਹੇ ਹਨ। ਗੁਰਦਾਸਪੁਰ ਵਿੱਚ ਘੱਟ ਤੋਂ ਘੱਟ ਤਾਪਮਾਨ 5.8 ਡਿਗਰੀ ਤੇ ਮਹਿੰਦਰਗੜ੍ਹ ਵਿੱਚ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਇਕ ਤੋਂ ਦੋ ਡਿਗਰੀ ਘੱਟ ਸੀ।