Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਪੰਜਾਬ ਦੇ ਕਿਸਾਨ ਨੂੰ ਫਸਲਾਂ ਦੇ ਨਾਲ ਨਸਲਾਂ ਦੀ ਵੀ ਗੱਲ ਕਰਨੀ ਚਾਹੀਦੀ ਹੈ- ਸਿੰਘ ਸਭਾਵਾਂ ,ਸਿੱਖ ਤਾਲਮੇਲ ਕਮੇਟੀ

ਪੰਜਾਬ ਦੇ ਕਿਸਾਨ ਨੂੰ ਫਸਲਾਂ ਦੇ ਨਾਲ ਨਸਲਾਂ ਦੀ ਵੀ ਗੱਲ ਕਰਨੀ ਚਾਹੀਦੀ ਹੈ- ਸਿੰਘ ਸਭਾਵਾਂ ,ਸਿੱਖ ਤਾਲਮੇਲ ਕਮੇਟੀ


ਜਲੰਧਰ, (ਸੰਜੇ ਸ਼ਰਮਾ)-ਜਿਸ ਤਰ੍ਹਾਂ ਡਿੱਬੜੂਗੜ ਜੇਲ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀ ਸਿੰਘਾਂ ਨਾਲ ਕੀਤੇ ਜਾ ਰਹੇ ਅਨਮਨੁਖੀ ਵਿਵਹਾਰ ਦੀਆਂ ਖਬਰਾਂ ਨਿਕਲ ਕੇ ਸਾਹਮਣੇ ਰਹੀਆਂ ਹਨ ,ਉਸ ਤੋਂ ਹਰ ਗੁਰੂ ਦਾ ਸਿੱਖ ਬਹੁਤ ਪਰੇਸ਼ਾਨ ਹੋ ਗਿਆ ਹੈ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ ,ਜਦਕਿ ਉਨਾਂ ਤੇ ਲੱਗੀ ਐਨਐਸਏ ਦਾ ਸਮਾਂ ਪੂਰਾ ਹੋਣ ਜਾ ਰਿਹਾ ਹੈ , ਓਹਨਾ ਨੂੰ ਤੁਰੰਤ ਜੇਲ ਵਿੱਚੋ ਰਿਹਾ ਕੀਤਾ ਜਾਵੇ ਤੇ ਜਾ ਫੇਰ ਪੰਜਾਬ ਦੀਆ ਜੇਲਾਂ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਲੰਧਰ ਦੀਆਂ ਸਮੂਹ ਸਿੰਘ ਸਭਾਵਾਂ ਤੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਜਥੇਦਾਰ ਜਗਜੀਤ ਸਿੰਘ ਗਾਬਾ, ਕਵਲਜੀਤ ਸਿੰਘ ਟੋਨੀ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਹਰਜੋਤ ਸਿੰਘ ਲੱਕੀ ,ਗੁਰਜੀਤ ਸਿੰਘ ਪੋਪਲੀ, ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਗੁਰਦੀਪ ਸਿੰਘ ਕਾਲੀਆ ਕਲੋਨੀ ਅਤੇ ਤਜਿੰਦਰ ਸਿੰਘ ਸੰਤ ਨਗਰ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਜਿਸ ਤਰ੍ਹਾਂ ਭਾਈ ਅੰਮ੍ਰਿਤ ਪਾਲ ਸਿੰਘ ਦੀ ਆਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਜੇਲ ਵਿੱਚ ਹੋ ਰਹੇ ਅੱਤਿਆਚਾਰਾਂ ਬਾਰੇ ਉਹ ਖੁਲਾਸੇ ਕਰ ਰਹੇ ਹਨ ,ਉਹ ਬਹੁਤ ਹੀ ਮਾੜੀ ਗੱਲ ਹੈ ,ਡਿਬੜੂਗੜ ਜੇਲਾਂ ਵਿੱਚ ਬੰਦੀ ਸਿੰਘ ਸਿੱਖ ਕੌਮ ਦਾ ਅਨਮੋਲ ਸਰਮਾਇਆ ਹਨ, ਉਹਨਾਂ ਨਾਲ ਕਾਨੂੰਨ ਤੋਂ ਬਾਹਰ ਜਾ ਕੇ ਕੋਈ ਵੀ ਗੱਲ ਨਹੀਂ ਹੋਣੀ ਚਾਹੀਦੀ ,ਇਸ ਸਬੰਧ ਵਿੱਚ ਪੰਜਾਬ ਦੀਆਂ ਸਮੁੱਚੀਆਂ ਸਿੱਖ ਜਥੇਬੰਦੀਆਂ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ ,ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ,ਅਤੇ ਸਭ ਤੋਂ ਉੱਪਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ। ਉਕਤ ਆਗੂਆਂ ਨੇ ਪੰਜਾਬ ਦੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ, ਜਿਸ ਤਰ੍ਹਾਂ ਉਹ ਕਿਸਾਨੀ ਮਸਲਿਆਂ ਨੂੰ ਜੋਰ ਸ਼ੋਰ ਨਾਲ ਚੁੱਕ ਰਹੇ ਹਨ, ਉਸੇ ਤਰ੍ਹਾਂ ਆਪਣੀ ਨਸਲ ਨੂੰ ਬਚਾਉਣ ਲਈ ਵੀ ਉਹਨਾਂ ਨੂੰ ਆਵਾਜ਼ ਚੁੱਕਣੀ ਚਾਹੀਦੀ ਹੈ ਤੇ ਨਾਲ ਹੀ 32-32 ਸਾਲਾਂ ਤੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਨੂੰ ਆਜ਼ਾਦ ਕਰਾਉਣ ਆਵਾਜ਼ ਨੂੰ ਵੀ ਜ਼ੋਰ ਸ਼ੋਰ ਨਾਲ ਚੁੱਕਣਾ ਚਾਹੀਦਾ ਹੈ । ਜੇ ਨਸਲਾਂ ਨਾ ਰਹੀਆਂ ਤਾਂ ਫਸਲਾਂ ਵੀ ਕਿਸੇ ਕੰਮ ਦੀਆਂ ਨਹੀਂ ਰਹਿਣਗੀਆਂ। ਸਾਨੂੰ ਸਭ ਨੂੰ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਵੱਡੇ ਪੱਧਰ ਤੇ ਉਪਰਾਲੇ ਕਰਨੇ ਪੈਣਗੇ ,ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਸੋਨੂ ,ਜਸਵਿੰਦਰ ਸਿੰਘ ਭਾਟੀਆ ,ਆਦਿ ਹਾਜ਼ਰ ਸਨ