Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਕਰ ਦਿੱਤੀਆਂ ਜਾਣ, ਰਾਜਾ ਵੜਿੰਗ

ਪੰਜਾਬ ‘ਚ ਬੀਤੇ ਕੁਝ ਦਿਨਾਂ ਤੋਂ ਤਾਪਮਾਨ ਵਧਣ ਕਾਰਨ ਪੈ ਰਹੀ ਕੜਾਕੇ ਦੀ ਗਰਮੀ ਕਰਕੇ ਲੋਕ ਪ੍ਰੇਸ਼ਾਨ ਹਨ। ਸੂਬੇ ‘ਚ ਪੈ ਰਹੀ ਗਰਮੀ ਕਰਕੇ ਇੰਜ ਜਾਪਦਾ ਹੈ ਜਿਵੇਂ ਬਾਹਰ ‘ਲੂ’ ਪੈ ਰਹੀ ਹੋਵੇ। ਅਜਿਹੇ ‘ਚ ਕਈ ਲੋਕ ਗਰਮੀ ਕਰਕੇ ਬਿਮਾਰ ਵੀ ਹੋ ਰਹੇ ਹਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਗਈ ਕਿ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਜਾਣ।

ਰਾਜਾ ਵੜਿੰਗ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟੈਗ ਕਰਦਿਆਂ ਇੱਕ ਟਵੀਟ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਲਿਖਿਆ “ਅੱਜ ਕੱਲ੍ਹ ਸਕੂਲਾਂ ਵਿੱਚ ਛੋਟੇ ਬੱਚੇ ਬੁਖ਼ਾਰ ਨਾਲ ਬਹੁਤ ਬਿਮਾਰ ਹੋ ਰਹੇ ਹਨ ਅਤੇ ਤਾਪਮਾਨ ਦੇ ਇੱਕੋ ਦਮ ਵੱਧਣ ਕਰਕੇ ਗਰਮੀ ਵੀ ਬਹੁਤ ਜ਼ਿਆਦਾ ਵੱਧ ਗਈ ਹੈ। ਮੇਰੀ ਸਰਕਾਰ ਨੂੰ ਬੇਨਤੀ ਹੈ ਛੋਟੇ ਬੱਚਿਆਂ ਦੀ ਸਿਹਤ ਦਾ ਖ਼ਿਆਲ ਕਰਦੇ ਹੋਏ ਸਥਿਤੀ ਸੁਧਰਨ ਤੱਕ ਉਨ੍ਹਾਂ ਨੂੰ ਛੁੱਟੀਆਂ ਕਰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।”

ਪੰਜਾਬ ‘ਚ ਪਾਰਾ 41 ਡਿਗਰੀ ਤੱਕ ਵੀ ਪਹੁੰਚ ਗਿਆ ਹੈ ਅਤੇ ਇਸਦੇ ਨਾਲ ਹੀ ਝੁਲਸਾ ਦੇਣ ਵਾਲੀ ਗਰਮੀ ਨਾਲ ਲੋਕਾਂ ਦਾ ਹਾਲ ਬੇਹਾਲ ਹੋ ਗਿਆ ਹੈ। ਪੰਜਾਬ ‘ਚ ਸ਼ੁਕਰਵਾਰ ਨੂੰ ਫਰੀਦਕੋਟ ‘ਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਸ ਦੌਰਾਨ ਜਲਦ ਹੀ ਲੋਕਾਂ ਨੂੰ ਇਸ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਹਨ। ਆਉਣ ਵਾਲੇ ਦਿਨਾਂ ‘ਚ ਮੌਸਮ ‘ਚ ਭਾਰੀ ਬਦਲਾਅ ਹੋਣ ਦੇ ਆਸਾਰ ਹਨ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਇਹ ਜਾਣਕਾਰੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਹੈ ਅਤੇ ਇਸਦੇ ਮੁਤਾਬਕ 16 ਅਤੇ 17 ਅਪ੍ਰੈਲ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਹੀ ਨਹੀਂ 18 ਅਤੇ 19 ਅਪ੍ਰੈਲ ਨੂੰ ਪੂਰੇ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।