Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए ਖ਼ਾਲਸਾ ਮਾਰਚ ਵਿੱਚ ਸਰਦਾਰੀਆ ਟਰੱਸਟ ਅਤੇ ਸਿੱਖ ਯੂਥ ਕਲੱਬ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ 13ਅਪ੍ਰੈਲ ਨੂੰ ਦੁਪਹਿਰ ਦੇ 2...
You are currently viewing ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਬਾਇਓਮੈਟ੍ਰਿਕ ਰਾਹੀਂ ਲੱਗੇਗੀ ਹਾਜ਼ਰੀ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਬਾਇਓਮੈਟ੍ਰਿਕ ਰਾਹੀਂ ਲੱਗੇਗੀ ਹਾਜ਼ਰੀ

ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸੂਬਾ ਸਰਕਾਰ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਬਾਇਓਮੈਟ੍ਰਿਕ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਸਦੇ ਤਹਿਤ ਹੁਣ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਸਰਕਾਰੀ ਅਧਿਆਪਕਾਂ ਦੀ ਹਾਜ਼ਰੀ ਹੁਣ ਬਾਇਓਮੈਟ੍ਰਿਕਸ ਦੇ ਆਧਾਰ ‘ਤੇ ਹੀ ਹੋਵੇਗੀ।

ਅਜਿਹੇ ‘ਚ ਜੇਕਰ ਕੋਈ ਕਰਮਚਾਰੀ ਛੁੱਟੀ ‘ਤੇ ਜਾਂ ਐਤਵਾਰ ਨੂੰ ਕੰਮ ਲਈ ਆਉਂਦਾ ਹੈ ਤਾਂ ਉਸ ਨੂੰ ਬਾਇਓਮੈਟ੍ਰਿਕਸ ਰਾਹੀਂ ਆਪਣੀ ਹਾਜ਼ਰੀ ਮਾਰਕ ਕਰਨੀ ਪਵੇਗੀ। ਜੇਕਰ ਕੋਈ ਕਰਮਚਾਰੀ ਕਿਸੇ ਵਿਭਾਗੀ ਕੰਮ ਲਈ ਕਿਸੇ ਹੋਰ ਦਫ਼ਤਰ ਗਿਆ ਹੈ ਅਤੇ ਆਪਣੇ ਕੰਮ ਕਾਰਨ ਸਟੇਸ਼ਨ ‘ਤੇ ਵਾਪਸ ਨਹੀਂ ਆ ਸਕਦਾ ਹੈ, ਤਾਂ ਉਸ ਦੀ ਹਾਜ਼ਰੀ ਉਸੇ ਦਫ਼ਤਰ ਵਿੱਚ ਮਾਰਕ ਕੀਤੀ ਜਾਵੇਗੀ ਅਤੇ ਉਸ ਨੂੰ ਉੱਥੇ ਬਾਇਓਮੈਟ੍ਰਿਕ ਵੀ ਕਰਵਾਉਣੀ ਪਵੇਗੀ। ਪਰ ਜੇਕਰ ਉਸ ਥਾਂ ‘ਤੇ ਬਾਇਓਮੀਟ੍ਰਿਕ ਮਸ਼ੀਨ ਨਹੀਂ ਹੈ ਤਾਂ ਦਫ਼ਤਰ ਵਿੱਚ ਉਸੇ ਤਰ੍ਹਾਂ ਹਾਜ਼ਰੀ ਮਾਰਕ ਕੀਤੀ ਜਾਵੇਗੀ, ਜਿਸ ਤਰ੍ਹਾਂ ਪਹਿਲਾਂ ਹਾਜ਼ਰੀ ਲਾਈ ਜਾਂਦੀ ਸੀ। ਇਸ ਬਾਇਓਮੈਟ੍ਰਿਕ ਦਾ ਉਦੇਸ਼ ਕੰਮ ਵਿੱਚ ਪਾਰਦਰਸ਼ਤਾ ਲਿਆਉਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕਰਮਚਾਰੀ ਸਹੀ ਸਮੇਂ ‘ਤੇ ਆਉਣ ਅਤੇ ਸਹੀ ਸਮੇਂ ‘ਤੇ ਛੁੱਟੀ ਕਰਨ ਤਾਂ ਜੋ ਸਕੂਲ ਦੇ ਬੱਚੇ ਪੜ੍ਹ ਸਕਣ।