ਚੰਡੀਗੜ੍ਹ,(ਸੰਜੇ ਸ਼ਰਮਾ)-ਪੰਜਾਬ ‘ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਦੱਸਵੀਂ ਜਮਾਤ ਤੱਕ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ। ਹੁਣ ਪੰਜਾਬ ਦੇ ਸਾਰੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ ਅਤੇ 15 ਜਨਵਰੀ ਤੋਂ ਖੁੱਲ੍ਹਣਗੇ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।
ਪੰਜਾਬ ਦੇ ਸਾਰੇ ਸਕੂਲ ਕੱਲ੍ਹ ਤੋਂ ਮੁੜ ਬੰਦ, ਫਿਰ ਹੋਇਆ ਛੁੱਟੀਆਂ ਦਾ ਐਲਾਨ
- Post author:businesSsKhas
- Post published:January 7, 2024
- Post category:ਪੰਜਾਬ
