Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਪੰਜਾਬ ਦੇ 5 ਜ਼ਿਲ੍ਹਿਆਂ ‘ਚ ਰੈੱਡ ਅਲਰਟ

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਰੈੱਡ ਅਲਰਟ

ਉੱਤਰ ਭਾਰਤ ਦੇ ਨਾਲ ਪੰਜਾਬ ਅਤੇ ਹਰਿਆਣਾ ‘ਚ ਬੁੱਧਵਾਰ ਸੰਘਣੀ ਧੁੰਦ ਛਾਈ ਹੈ। ਇਸ ਕਾਰਨ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਤੱਕ ਥੱਲੇ ਪਹੁੰਚ ਗਈ। ਮੌਸਮ ਵਿਭਾਗ ਨੇ ਪੰਜਾਬ ਅਤੇ ਹਰਿਆਣਾ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਬੇਸ਼ੱਕ ਮੰਗਲਵਾਰ ਨੂੰ ਕੁਝ ਇਲਾਕਿਆਂ ‘ਚ ਧੁੱਪ ਨਿਕਲਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ ਪਰ ਬੁਧਵਾਰ ਨੂੰ ਫਿਰ ਸੰਘਣੀ ਧੁੰਦ ਛਾ ਗਈ ।ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਮੁਤਾਬਕ ਚੰਡੀਗੜ੍ਹ ‘ਚ ਸੀਤ ਲਹਿਰ ਤੋਂ ਫਿਲਹਾਲ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਬਣਿਆ ਰਹੇਗਾ। ਮੌਸਮ ਵਿਭਾਗ ਦੇ ਵੱਲੋਂ ਜ਼ਿਲ੍ਹਾ ਗੁਰਦਾਸਪੁਰ, ਤਰਨ ਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਅਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਮੁਤਾਬਕ ਚੰਡੀਗੜ੍ਹ ‘ਚ ਸੀਤ ਲਹਿਰ ਤੋਂ ਫਿਲਹਾਲ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਬਣਿਆ ਰਹੇਗਾ। ਮੌਸਮ ਵਿਭਾਗ ਦੇ ਵੱਲੋਂ ਜ਼ਿਲ੍ਹਾ ਗੁਰਦਾਸਪੁਰ, ਤਰਨ ਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਅਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।