Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ਮੰਡੀ  ਬੋਰਡ ਦੇ ਚੇਅਰਮੈਨ ਨੇ ਲਾਂਬੜਾ ‘ਚ ਵੱਖ-ਵੱਖ ਪਿੰਡਾਂ ਦੇ ਸਰਪੰਚਾਂ-ਪੰਚਾਂ ਨੂੰ ਕੀਤਾ ਆਮ ਆਦਮੀ ਪਾਰਟੀ ’ਚ ਸ਼ਾਮਿਲ

ਲਾਂਬੜਾ, (ਸੰਜੇ ਸ਼ਰਮਾ)-ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕੋ-ਇੱਕ ਟੀਚਾ ਪੰਜਾਬ ਨੂੰ ਤਰੱਕੀ, ਖ਼ੁਸ਼ਹਾਲੀ, ਵਿਕਾਸ ਅਤੇ ਭਾਈਚਾਰਕ ਸਾਂਝ ਦੀਆਂ ਮਜ਼ਬੂਤ ਲੀਹਾਂ ’ਤੇ ਪਾਉਣਾ ਹੈ ।ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਏ ਲੋਕ ਪੱਖੀ ਫੈਸਲਿਆਂ ਦੀ ਚੁਫੇਰੇ ਸਲਾਹੁਤਾ ਹੋਈ ਹੈ ਅਤੇ ਇਨ੍ਹਾਂ ਫੈਸਲਿਆਂ ਸਦਕਾ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਨੁਮਾਇੰਦੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ।ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਇੱਥੇ ਲਾਂਬੜਾ ਮੰਡੀ ਵਿੱਚ ਇੱਕ ਸਮਾਗਮ ਦੌਰਾਨ ਕਈ ਸਰਪੰਚਾਂ-ਪੰਚਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਰਾਜ ਅੰਦਰ ਭ੍ਰਿਸ਼ਟਾਚਾਰੀ ਤੇ ਨਸ਼ਿਆਂ ਦਾ ਬੋਲਬਾਲਾ ਸਿਖਰਾਂ ’ਤੇ ਰਿਹਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ ਬਿਲਕੁਲ ਸਾਫ਼ ਹੈ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ, ਸਮਾਜਿਕ ਤਾਣੇ-ਬਾਣੇ ਦੀ ਸੁਰੱਖਿਆ, ਅਮਨ-ਕਾਨੂੰਨ ਤੇ ਸੂਬੇ ਦਾ ਚਹੁੰਮੁਖੀ ਵਿਕਾਸ ਮੁੱਖ ਤਰਜੀਹਾਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਪੂਰੀ ਇਮਾਨਦਾਰੀ ਨਾਲ ਲੋਕਪੱਖੀ ਫ਼ੈਸਲੇ ਲੈ ਕੇ ਲੋੜਵੰਦ ਪਰਿਵਾਰਾਂ ਦੀ ਵੱਧ ਤੋਂ ਵੱਧ ਭਲਾਈ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 85 ਫੀਸਦੀ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਜੀਰੋ ਆ ਰਿਹਾ ਹੈ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਸਿੱਖਿਆ ਮੁਹੱਈਆ ਕਰਵਾਉਣ ਨੂੰ ਪੂਰਨ ਤੌਰ ’ਤੇ ਯਕੀਨੀ ਬਣਾਇਆ ਜਾ ਰਿਹਾ ਹੈ।