ਕੌਮਾਂਤਰੀ ਬਾਜ਼ਾਰ ਵਿਚ ਅੱਜ ਕੱਚੇ ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਵਾਧਾ ਹੋਇਆ ਹੈ। WTI ਕਰੂਡ 0.63 ਡਾਲਰ ਵਧ ਕੇ 69.16 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.70 ਡਾਲਰ ਦੇ ਵਾਧੇ ਨਾਲ 74.55 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।ਇਧਰ, ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (Petrol Diesel Prices) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਮਹਾਰਾਸ਼ਟਰ ‘ਚ ਪੈਟਰੋਲ 1.04 ਰੁਪਏ ਸਸਤਾ ਹੋ ਕੇ 106.13 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ 1.01 ਰੁਪਏ ਮਹਿੰਗਾ ਹੋ ਕੇ 92.65 ਰੁਪਏ ਪ੍ਰਤੀ ਲੀਟਰ ਹੋ ਰਿਹਾ ਹੈ। ਕੇਰਲ ‘ਚ ਵੀ ਪੈਟਰੋਲ-ਡੀਜ਼ਲ ਥੋੜ੍ਹਾ ਸਸਤਾ ਹੋਇਆ ਹੈ। ਦੂਜੇ ਪਾਸੇ ਰਾਜਸਥਾਨ ‘ਚ ਪੈਟਰੋਲ 51 ਪੈਸੇ ਅਤੇ ਡੀਜ਼ਲ 46 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 19 ਪੈਸੇ ਦਾ ਵਾਧਾ ਹੋਇਆ ਹੈ।
