Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 10ਵੀਂ ਦੇ ਨਤੀਜੇ ਚ ਲੜਕੀਆਂ 98.46 ਫੀਸਦੀ ਅੰਕ ਲੈ ਕੇ ਹੋਈਆਂ ਪਾਸ

ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 10ਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਵਿੱਚ ਲੜਕੀਆਂ 98.46 ਫੀਸਦੀ ਅੰਕ ਲੈ ਕੇ ਪਾਸ ਹੋਈਆਂ ਹਨ, ਜਦਕਿ 96.73 ਫੀਸਦੀ ਲੜਕੇ ਪਾਸ ਹੋਏ ਹਨ। ਇਸ ਦੌਰਾਨ ਫਰੀਦਕੋਟ ਦੀਆਂ 2 ਧੀਆਂ ਨੇ ਮੱਲਾਂ ਮਾਰਦਿਆਂ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ ਹੈ।

ਇਸੇ ਤਰ੍ਹਾਂ ਤੀਜਾ ਸਥਾਨ ਮਾਨਸਾ ਦੀ ਕੁੜੀ ਨੇ ਹਾਸਿਲ ਕੀਤਾ ਹੈ। ਜੇਕਰ ਪੰਜਾਬ ਦੇ ਕੁੱਲ ਜ਼ਿਲੇ ਦੀ ਗੱਲ ਕਰੀਏ ਤਾਂ ਪਠਾਨਕੋਟ ਨੇ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਜੇਕਰ ਮੁਹਾਲੀ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਇਸ ਨੇ 13ਵਾਂ ਸਥਾਨ ਹਾਸਲ ਕੀਤਾ ਹੈ।ਇਸ ਵਾਰ ਵੀ ਕੁੜੀਆਂ ਦੀ ਜਿੱਤ ਹੋਈ ਹੈ ਤੇ ਫਰੀਦਕੋਟ ਦੀ ਗਗਨਦੀਪ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ ਜਦਕਿ ਫਰੀਦਕੋਟ ਦੀ ਨਵਜੋਤ ਨੇ ਦੂਜਾ ਅਤੇ ਮਾਨਸਾ ਦੀ ਹਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਦੀ ਗਗਨਦੀਪ ਕੌਰ ਨੇ 650 ‘ਚੋਂ 650 ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤੀ ਹੈ। ਇਸੇ ਸਕੂਲ ਦੀ ਨਵਜੋਤ ਨੇ 650 ‘ਚੋਂ 648 ਅੰਕ ਹਾਸਿਲ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ ਜਦਕਿ ਗੌਰਮਿੰਟ ਹਾਈ ਸਕੂਲ, ਮੰਡਾਲੀ (ਮਾਨਸਾ) ਦੀ ਹਰਮਨਦੀਪ ਕੌਰ ਨੇ 650 ‘ਚੋਂ 646 ਅੰਕ ਹਾਸਿਲ ਕਰਦਿਆਂ ਤੀਜਾ ਸਥਾਨ ਹਾਸਿਲ ਕੀਤਾ।

ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਵੀ ਕੀਤਾ ਗਿਆ ਸੀ, ਜਿਸ ਵਿੱਚ ਕੁੜੀਆਂ ਨੇ ਹੀ ਬਾਜੀ ਮਾਰਦਿਆਂ ਤਿੰਨੇ ਅੱਵਲ ਸਥਾਨਾਂ ‘ਤੇ ਕੁੜੀਆਂ ਨੇ ਮੱਲ ਮਾਰੀ ਸੀ।