Business Khas

Latest news
16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ

ਪੰਜਾਬ ਸਰਕਾਰ ਦੇ ਰਾਜ ਵਿੱਚ ਗੈੰਗਸਟਰ ਅਤੇ ਵੱਖਵਾਦੀ ਹੋਏ ਬੇਲਗਾਮ, ਸਰਕਾਰ ਦਾ ਨਹੀਂ ਕੋਈ ਡਰ, ਦੇ ਰਹੇ ਘਟਨਾਵਾਂ ਨੂੰ ਅੰਜਾਮ: ਰਾਜੇਸ਼ ਬਾਘਾ

ਜਲੰਧਰ, (ਸੰਜੇ ਸ਼ਰਮਾ)- ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਰਾਜੇਸ਼ ਬਾਘਾ ਅਤੇ ਵਾਈਸ ਪ੍ਰਧਾਨ ਫਾਹਿਹਜੰਗ ਸਿੰਘ ਬਾਜਵਾ ਨੇ ਜਿਲਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਹੇਠ ਉਲੀਕੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੜੇ ਚਿੰਤਾਜਨਕ ਬਣ ਚੁੱਕੇ ਹਨ। ਗੈੰਗਸਟਰ ਅਤੇ ਵੱਖਵਾਦੀ ਤਾਕਤਾਂ ਬੇਲਗਾਮ ਹੋ ਕੇ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਲੋਕਾਂ ‘ਚ ਡਰ ਅਤੇ ਸਹਿਮ ਦਾ ਮਾਹੌਲ ਬਣ ਚੁੱਕਾ ਹੈ। ਫਾਹਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਜਿੰਨਾ ਪੁਲਿਸ ਥਾਣੇ ਤੇ ਕਬਜ਼ਾ ਕਰਕੇ ਪੰਜਾਬ ਪੁਲਿਸ ਤੇ ਹਮਲਾ ਕੀਤਾ ਤੇ ਪੰਜਾਬ ਵਿੱਚ ਡਰ ਤੇ ਸਹਿਮ ਦਾ ਮਾਹੌਲ ਬਣਾਇਆ, ਪੰਜਾਬ ਸਰਕਾਰ ਸਾਰਿਆਂ ਖਿਲਾਫ਼ ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਉਹਨਾਂ ਨੂੰ ਗਿਰਫਤਾਰ ਕਰੇ। ਉਹਨਾਂ ਨੇ ਕਿਹਾ ਕਿ ਡੀਜੀਪੀ ਨੇ ਖੁਦ ਦੱਸਿਆ ਕਿ ਹਥਿਆਰਾਂ ਦੇ ਜ਼ੋਰ ਤੇ ਥਾਣੇ ਤੇ ਕਬਜ਼ਾ ਕੀਤਾ ਗਿਆ ਤੇ ਪੁਲਿਸ ਦੀ ਕੁੱਟ-ਮਾਰ ਕੀਤੀ ਗਈ, ਪਰ 17 ਦਿਨ ਬੀਤ ਜਾਣ ਦੇ ਬਾਅਦ ਵੀ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਜਿਸ ਤਰਾਂ ਸਰਕਾਰ ਨੇ ਵੱਖਵਾਦੀ ਤੇ ਸ਼ਮਾਜ ਵਿਰੋਧੀ ਅਨਸਰਾਂ ਨੂੰ ਇਕੱਠੇ ਹੋਣ ਦਿੱਤਾ ਅਤੇ ਉਹਨਾਂ ਨੂੰ ਕਾਨੂੰਨ ਦੀਆਂ ਧੱਜੀਆਂ ਉਡਾਉਣ ਦੀ ਖੁੱਲ ਦਿੱਤੀ, ਉਸ ਨਾਲ ਭਗਵੰਤ ਮਾਨ ਦੀ ਸਰਕਾਰ ਸ਼ੱਕ ਦੇ ਘੇਰੇ ਵਿੱਚ ਆਉਂਦੀ ਹੈ। ਉਹਨਾਂ ਕਿਹਾ ਕਿ ਜਿਸ ਤਰਾਂ ਅੰਮ੍ਰਿਤਪਾਲ ਤੇ ਉਸਦੇ ਸਾਥੀ ਇੰਨੀ ਵੱਡੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਧੜੱਲੇ ਨਾਲ ਖੁਲੇਆਮ ਘੁੰਮ ਰਹੇ ਹਨ, ਇਸ ਨਾਲ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਬੁਲੰਦ ਹੋਣਗੇ ਤੇ ਕਾਨੂੰਨ ਦਾ ਡਰ ਖਤਮ ਹੋ ਜਾਵੇਗਾ, ਜੋ ਕਿ ਸਾਰੀਆਂ ਲਈ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਫਾਹਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰਾਂ ਵੱਖਵਾਦੀ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆੜ ਲੈ ਕੇ ਘਟਨਾ ਨੂੰ ਅੰਜਾਮ ਦਿੱਤਾ ਇਹ ਵੀ ਇੱਕ ਵੱਡੀ ਬੇਅਦਬੀ ਹੈ। ਇਸ ਨੇ ਸਮੁੱਚੇ ਸਿੱਖ ਜਗਤ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਾਰੇ ਦੋਸ਼ੀਆਂ ਨੂੰ ਤੁਰੰਤ ਗਿਰਫਤਾਰ ਕਰੇ।
ਰਾਜੇਸ਼ ਬਾਘਾ ਨੇ ਕਿਹਾ ਕਿ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ 11 ਮਹੀਨਿਆਂ ਦੇ ਰਾਜ ਦੌਰਾਨ ਪੰਜਾਬ ਦੇ ਹਾਲਾਤ ਬਹੁਤ ਚਿੰਤਾਜਨਕ ਬਣ ਗਏ ਹਨ। ਪੰਜਾਬ ਵਿੱਚ ਕਾਨੂੰਨ-ਵਿਵਸਥਾ ਢਹਿ-ਢੇਰ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਲੈ ਕੇ ਲਗਾਤਾਰ ਕੋਰਾ ਝੂਠ ਬੋਲ ਰਹੇ ਹਨ। ਉਹਨਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਬਣੀ ਹੈ, ਦੇਸ਼ ਵਿਰੋਧੀ ਤਾਕਤਾ, ਵੱਖਵਾਦੀਆਂ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਅੱਗ ਲਾਉਣ ਵਾਲਿਆਂ ਦੀਆਂ ਕਾਰਵਾਈਆਂ ਵਿੱਚ ਭਾਰੀ ਵਾਧਾ ਹੋਇਆ ਹੈ। ੳਹਨਾਂ ਕਿਹਾ ਕਿ ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਕਤਲਾਂ, ਫਿਰੌਤੀ ਮੰਗਣ ਅਤੇ ਨਾ ਦੇਣ ਬਦਲੇ ਕਤਲ ਦੀਆਂ ਘਟਨਾਵਾਂ, ਪੁਲਿਸ ਦੀ ਨੱਕ ਹੇਠ ਡਕੈਤੀਆਂ, ਲੁਟਾਂ-ਖੋਹਾਂ ਆਦਿ ਕਾਰਨ ਪੰਜਾਬ ਦੇ ਲੋਕ ਬਹੁਤ ਡਰੇ ਹੋਏ ਹਨ। ਉਹਨਾ ਕਿਹਾ ਕਿ ਮੈ ਇੰਨੀ ਕਮਜ਼ੋਰ ਸਰਕਾਰ ਕਦੇ ਨਹੀਂ ਦੇਖੀ, ਜਿਸ ਨੇ ਬਹਾਦਰ ਪੁਲਿਸ ਦਾ ਮਨੋਬਲ ਤੋੜ ਦਿੱਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸੇ ਵੀ ਵਰਗ ਲਈ ਕੁਝ ਵੀ ਨਹੀਂ ਦਿੱਤਾ ‘ਤੇ ਨਾ ਹੀ ਆਪਣੇ ਵਾਅਦੇ ਪੂਰੇ ਕੀਤੇ। ਉਹਨਾਂ ਕਿਹਾ ਕਿ ਪੰਜਾਬੀ ਇਸ ਸਰਕਾਰ ਤੋਂ ਅੱਕ-ਥੱਕ ਚੁੱਕੇ ਹਨ ‘ਤੇ ਇਸ ਸਰਕਾਰ ਨੂੰ ਸਬਕ ਸਿਖਾਉਣ ਲਈ ਉਤਾਵਲੇ ਹਨ।
ਇਸ ਮੌਕੇ ਪੰਜਾਬ ਭਾਜਪਾ ਸਕੱਤਰ ਅਨਿਲ ਸੱਚਰ,ਸਾਬਕਾ ਕੇ .ਡੀ ਭੰਡਾਰੀ,ਪੰਜਾਬ ਭਾਜਪਾ ਦੇ ਬੁਲਾਰੇ ਮਹਿੰਦਰ ਭਗਤ,ਮਹਾਂਮੰਤਰੀ ਅਸ਼ੋਕ ਸਰੀਨ ਹਿੱਕੀ,ਰਾਜੇਸ਼ ਕਪੂਰ,ਅਮਰਜੀਤ ਸਿੰਘ ਗੋਲਡੀ ਆਦਿ ਮੌਜੂਦ ਸਨ |