Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ

ਪੰਜਾਬ ਸਰਕਾਰ ਦੇ ਹੁਕਮਾਂ ਨੂੰ ਗਲਤ ਸਾਬਿਤ ਕਰਨ ਲਈ ਮੁੜ ਹਾਈਕੋਰਟ ਪਹੁੰਚੀ ਮਨੀਸ਼ਾ ਗੁਲਾਟੀ!

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਗਲਤ ਸਾਬਿਤ ਕਰਨ ਲਈ ਮੁੜ ਹਾਈਕੋਰਟ ਪਹੁੰਚੀ ਹੈ। ਮਨੀਸ਼ਾ ਗੁਲਾਟੀ ਵੱਲੋਂ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸਦੀ ਐਕਸਟੈਂਸ਼ਨ ਰੱਦ ਕਰਨ ਦਾ ਹੁਕਮ ਬਿਲਕੁਲ ਸਹੀ ਨਹੀਂ ਹੈ ਅਤੇ ਇਸ ਫੈਸਲੇ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

ਬੁੱਧਵਾਰ ਨੂੰ ਬਹਿਸ ਤੋਂ ਬਾਅਦ ਹਾਈਕੋਰਟ ਵੱਲੋਂ ਹੁਣ ਵੀਰਵਾਰ ਨੂੰ ਦੁਬਾਰਾ ਸੁਣਵਾਈ ਕੀਤੀ ਜਾਵੇਗੀ। ਸੀਨੀਅਰ ਵਕੀਲ ਚੇਤਨ ਮਿੱਤਲ ਰਾਹੀਂ ਮਨੀਸ਼ਾ ਗੁਲਾਟੀ ਨੇ ਪਟੀਸ਼ਨ ਦਰਜ ਕਰਦਿਆਂ ਹਾਈਕੋਰਟ ਨੂੰ ਜਾਣਕਾਰੀ ਦਿੱਤੀ ਕਿ ਉਸ ਦੀ ਨਿਯੁਕਤੀ 13 ਮਾਰਚ 2018 ਨੂੰ ਤੈਅ ਪ੍ਰਕਿਰਿਆ ਤਹਿਤ ਤਿੰਨ ਸਾਲਾਂ ਲਈ ਕੀਤੀ ਗਈ ਸੀ। ਇਸ ਤੋਂ ਬਾਅਦ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ ਬਾਅਦ ਵਿੱਚ 18 ਮਾਰਚ 2024 ਤੱਕ ਉਸ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਸੀ।

ਉਸਦਾ ਇਹ ਵੀ ਕਹਿਣਾ ਹੈ ਕਿ ਉਸ ਨੂੰ ਇਹ ਵਾਧਾ ਵੀ ਤੈਅ ਪ੍ਰਕਿਰਿਆ ਅਨੁਸਾਰ ਹੀ ਦਿੱਤਾ ਗਿਆ ਸੀ। ਮਨੀਸ਼ਾ ਗੁਲਾਟੀ ਨੇ ਪਟੀਸ਼ਨ ‘ਚ ਕਿਹਾ ਹੈ ਕਿ ਜਿਸ ਅਥਾਰਟੀ ਅਤੇ ਐਕਟ ਦੇ ਤਹਿਤ ਉਸ ਦੀ ਨਿਯੁਕਤੀ ਕੀਤੀ ਗਈ ਹੈ, ਉਸ ਦੇ ਤਹਿਤ ਉਸਦੀ ਸੇਵਾਕਾਲ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ। ਇਸ ਕਰਕੇ ਮਨੀਸ਼ਾ ਨੇ ਕਿਹਾ ਕਿ ਅਜਿਹੇ ‘ਚ ਉਨ੍ਹਾਂ ਦੀ ਐਕਸਟੈਂਸ਼ਨ ਰੱਦ ਕਰਨ ਦਾ ਹੁਕਮ ਬਿਲਕੁਲ ਸਹੀ ਨਹੀਂ ਹੈ ਅਤੇ ਇਸ ਫੈਸਲੇ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।ਪੰਜਾਬ ਸਰਕਾਰ ਵੱਲੋਂ 15 ਫਰਵਰੀ ਨੂੰ ਹਾਈਕੋਰਟ ਨੂੰ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਲਈ ਸੂਚਿਤ ਕੀਤਾ ਗਿਆ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ।

ਹੁਣ ਮੁੜ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਨਵੇਂ ਜਾਰੀ ਹੁਕਮਾਂ ਵਿੱਚ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਗਿਆ ਹੈ ਅਤੇ ਇਸ ਦੌਰਾਨ ਹੁਕਮਾਂ ਦੀ ਵੈਧਤਾ ਨੂੰ ਵੀ ਚੁਣੌਤੀ ਦਿੱਤੀ ਗਈ ਹੈ।