Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ਸਰਕਾਰ ਲੈਣ ਜਾ ਰਹੀ ਹੈ ਇਤਿਹਾਸਿਕ ਫੈਸਲਾ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਕਰਵਾਰ ਨੂੰ ਆਪਣੇ ਐਲਾਨ ਕਰਕੇ ਹਲਚਲ ਮਚਾ ਦਿੱਤੀ ਗਈ ਹੈ। ਦੱਸ ਦਈਏ ਕਿ ਅੱਜ ਦਾ ਦਿਨ ਸਨਅਤਕਾਰਾਂ ਲਈ ਇਤਿਹਾਸਿਕ ਦਿਨ ਮੰਨਿਆ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਇੰਡਸਟਰੀ ਨੂੰ ਵੱਡੀ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਅੱਜ ਯਾਨੀ ਸ਼ੁਕਰਵਾਰ ਨੂੰ ਇੱਕ ਅਹਿਮ ਫੈਸਲਾ ਲੈਣ ਜਾ ਰਹੀ ਹੈ। ਇਸ ਫੈਸਲੇ ਨਾਲ ਸੂਬੇ ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਨ੍ਹਾਂ ਹੀ ਨਹੀਂ, ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਅਜਿਹਾ ਫੈਸਲਾ ਲੈਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਹਾਲਾਂਕਿ ਇਸ ਫੈਸਲੇ ਬਾਰੇ ਅਜੇ ਤੱਕ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਇਹ ਜਾਣਕਾਰੀ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਖੁਦ ਦੇਣਗੇ।