Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਪੰਜਾਬ ਸਰਕਾਰ ਵੱਲੋਂ 2 ਲੱਖ ਕਰੋੜ ਤੋਂ ਵੱਧ ਦਾ ਬਜਟ ਪੇਸ਼…

ਪੰਜਾਬ ਸਰਕਾਰ ਵੱਲੋਂ 2 ਲੱਖ ਕਰੋੜ ਤੋਂ ਵੱਧ ਦਾ ਬਜਟ ਪੇਸ਼…

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ਉਤੇ ਕੇਂਦਰਿਤ ਹੈ।ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵਧ ਗਿਆ ਹੈ। ਬਜਟ ਭਾਸ਼ਣ ਦੀ ਸ਼ੁਰੂਆਤ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ।ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ, ਜਿਸ ਨਾਲ 2024-25 ਵਿਚ ਕੁੱਲ 1,03,936 ਕਰੋੜ ਰੁਪਏ ਦੀ ਮਾਲੀਆ ਪ੍ਰਾਪਤੀਆਂ ਹੋਣ ਦੀ ਉਮੀਦ ਹੈ, ਜਿਸ ਵਿੱਚੋਂ ਆਪਣਾ ਟੈਕਸ ਮਾਲੀਆ 58,900 ਕਰੋੜ ਰੁਪਏ ਹੋਵੇਗਾ।ਉਨ੍ਹਾਂ ਕਿਹਾ ਕਿ ਰਾਜ ਨੂੰ ਕੇਂਦਰੀ ਟੈਕਸਾਂ ਤੋਂ ਆਪਣੇ ਹਿੱਸੇ ਵਜੋਂ 22,041 ਕਰੋੜ ਰੁਪਏ ਅਤੇ ਕੇਂਦਰ ਤੋਂ ਸਹਾਇਤਾ ਵਜੋਂ 11,748 ਕਰੋੜ ਰੁਪਏ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਦੋ ਸਾਲਾਂ ਵਿਚ 40000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਕੁੱਲ ਸਾਲਾਨਾ ਖਰਚੇ ਵਿਚੋਂ 13,784 ਕਰੋੜ ਰੁਪਏ ਖੇਤੀਬਾੜੀ ਲਈ ਅਤੇ 16,987 ਕਰੋੜ ਰੁਪਏ ਸਿੱਖਿਆ ਲਈ ਰੱਖੇ ਹਨ।