Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ
You are currently viewing ਪੰਜਾਬ ਸਰਕਾਰ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਵਚਨਬੱਧ: ਵਿਧਾਇਕ

ਪੰਜਾਬ ਸਰਕਾਰ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਵਚਨਬੱਧ: ਵਿਧਾਇਕ

ਜਲੰਧਰ, (ਸੰਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਕਰਵਾਈਆਂ ਜਾ ਰਹੀਆਂ ਖੇਡਾਂ ਤਹਿਤ ਜ਼ਿਲ੍ਹੇ ਅੰਦਰ ਅੱਜ ਵਿਧਾਇਕ ਸ਼ੀਤਲ ਅੰਗੂਰਾਲ ਵਲੋਂ ਸਟੇਟ ਸਪੋਰਟਸ ਸਕੂਲ ਦਾ ਦੌਰਾ ਕਰਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ । ਉਨ੍ਹਾਂ ਖਿਡਾਰੀਆਂ ਨੂੰ ਦਿੱਤੇ ਜਾ ਰਹੇ ਖਾਣੇ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਦੇ ਨਾਲ ਹੀ ਖਾਣਾ ਖਾਧਾ । ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਰਾਹੀਂ ਖਿਡਾਰੀਆਂ ਨੂੰ ਅਪਣੀ ਕਲਾ ਦਾ ਪ੍ਰਦਰਸ਼ਨ ਦਿਖਾਉਣ ਲਈ ਇਕ ਵਧੀਆ ਮੰਚ ਮਿਲਿਆ ਹੈ ਜਿਸ ਨਾਲ ਇਨ੍ਹਾਂ ਉਭਰਦੇ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦੇ ਯੋਗ ਬਣਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਖੇਡਾਂ ਸਾਡੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਹੋਰਨਾਂ ਨੂੰ ਵੀ ਖੇਡਾਂ ਨਾਲ ਜੁੜਨ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਖੇਡਣਾ ਚਾਹੀਦਾ ਹੈ ।ਉਨਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਕਰਵਾਏ ਜਾ ਰਹੇ ਵੱਖ-ਵੱਖ ਖੇਡ ਮੁਕਾਬਲਿਆਂ ਦੌਰਾਨ 3000 ਤੋਂ ਵੱਧ ਖਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਨੋਡਲ ਅਫ਼ਸਰ ਉਮੇਸ਼ ਸ਼ਰਮਾ, ਬਲਾਕ ਇੰਚਾਰਜ ਬਿਕਰਮਜੀਤ ਸਿੰਘ, ਕੋਚ ਸਰਬਜੀਤ ਸਿੰਘ ਹੈਪੀ, ਅਮਰੀਕ ਸਿੰਘ, ਬਲਦੀਪ ਸਿੰਘ ਤੇ ਡੀ.ਪੀ. ਅਸ਼ਵਨੀ ਵੀ ਮੌਜੂਦ ਸਨ।ਅੱਜ ਹੋਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਨਤੀਜੇ ਇਸ ਤਰ੍ਹਾਂ ਰਹੇਫੁੱਟਬਾਲ ਅੰਡਰ-17 ਲੜਕਿਆਂ ਵਿੱਚ ਸਕੀਲਰ ਫੁੱਟਬਾਲ ਅਕੈਡਮੀ ਨੇ ਪਹਿਲਾ ਅਤੇ ਐਮ.ਜੀ.ਐਨ. ਪਬਲਿਕ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ।ਵਾਲੀਬਾਲ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਸਟੇਟ ਸਪੋਰਟਸ ਸਕੂਲ ਜਲੰਧਰ ਨੇ ਪਹਿਲਾ, ਸ੍ਰੀ ਗੁਰੂ ਅਰਜਨ ਦੇਵ ਜੀ ਪਬਲਿਕ ਸਕੂਲ ਕਰਤਾਰਪੁਰ ਨੇ ਦੂਜਾ ਅਤੇ ਯੂਨਾਈਟਿਡ ਕ੍ਰਿਸ਼ਚੀਅਨ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ।ਰਸਾਕੱਸੀ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਮਾਤਾ ਗੁਜਰੀ ਖਾਲਸਾ ਮਾਰਡਨ ਸੀਨੀਅਰ ਸੈਕੰਡਰੀ ਸਕੂਲ ਬਾਬੂ ਲਾਭ ਸਿੰਘ ਨਗਰ ਨੇ ਪਹਿਲਾ ਅਤੇ ਸੀਨੀਅਰ ਸੈਕੰਡਰੀ ਸਕੂਲ ਬਸਤੀ ਦਾਨਿਸ਼ਮੰਦਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿੱਚ ਸੀਨੀਅਰ ਹਾਈ ਸਕੂਲ ਬੁਲੰਦਰਪੁਰ ਨੇ ਪਹਿਲਾ ਅਤੇ ਸਕੂਲ ਆਫ ਐਮੀਨੈਂਸ ਭਾਰਗੋ ਕੈਂਪ ਜਲੰਧਰ ਨੇ ਦੂਜਾ ਸਥਾਨ ਹਾਸਲ ਕੀਤਾ।ਖੋਹ-ਖੋਹ ਅੰਡਰ-17 ਲੜਕਿਆਂ ਦੇ ਮੁਕਾਬਲੇ ਵਿੱਚ ਉਗੀ ਚਿੱਟੀ ਸਕੂਲ (ਲੜਕੇ) ਨੇ ਪਹਿਲਾ, ਸਪੋਰਟਸ ਸਕੂਲ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਮਿੱਠੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਖੋਹ-ਖੋਹ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਨੇ ਪਹਿਲਾ, ਦੇਵੀ ਸਹਾਇ ਸਨਾਤਨ ਧਰਮ ਸੀਨੀਅਰ ਸੈਕੰਡਰੀ ਸਕੂਲ ਬਸਤੀ ਨੌ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਮਿੱਠੂ ਨੇ ਤੀਜਾ ਸਥਾਨ ਹਾਸਲ ਕੀਤਾ।