Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए ਖ਼ਾਲਸਾ ਮਾਰਚ ਵਿੱਚ ਸਰਦਾਰੀਆ ਟਰੱਸਟ ਅਤੇ ਸਿੱਖ ਯੂਥ ਕਲੱਬ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ 13ਅਪ੍ਰੈਲ ਨੂੰ ਦੁਪਹਿਰ ਦੇ 2...
You are currently viewing ਪੰਜਾਬ ਸਿੱਖਿਆ ਬੋਰਡ ਦੀ ਨੌਵੀਂ ਜਮਾਤ ਦੀ ਕਿਤਾਬ ‘ਚ ਸ਼ਹੀਦ ਊਧਮ ਸਿੰਘ ਬਾਰੇ ਪੜ੍ਹਾਈ ਜਾ ਰਹੀ ਗ਼ਲਤ ਜਾਣਕਾਰੀ

ਪੰਜਾਬ ਸਿੱਖਿਆ ਬੋਰਡ ਦੀ ਨੌਵੀਂ ਜਮਾਤ ਦੀ ਕਿਤਾਬ ‘ਚ ਸ਼ਹੀਦ ਊਧਮ ਸਿੰਘ ਬਾਰੇ ਪੜ੍ਹਾਈ ਜਾ ਰਹੀ ਗ਼ਲਤ ਜਾਣਕਾਰੀ

ਪੰਜਾਬ ਸਿੱਖਿਆ ਬੋਰਡ ਦੀ ਨੌਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ਵਿੱਚ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਕਈ ਜਾਣਕਾਰੀਆਂ ਗਲਤ ਨਿਕਲੀਆਂ ਹਨ। ਸ਼ਹੀਦ ਊਧਮ ਸਿੰਘ ਵਿਚਾਰ ਮੰਚ ਨੇ ਨੌਵੀਂ ਜਮਾਤ ਦੀ ਅੰਗਰੇਜ਼ੀ ਦੀ ਕਿਤਾਬ ਵਿੱਚ ਸ਼ਹੀਦ ਊਧਮ ਸਿੰਘ ਦੇ ਲੇਖ ‘ਚ ਕਈ ਗਲਤੀਆਂ ਨਿਕਲ ਕੇ ਸਾਹਮਣੇ ਆਈਆਂ ਹਨ। ਲੇਖ ਵਿਖੇ ਸ਼ਹੀਦ ਦੀ ਜਨਮ ਮਿਤੀ, ਫਾਂਸੀ ਦੀ ਮਿਤੀ ਤੋਂ ਇਲਾਵਾ ਹੋਰ ਵੀ ਕਈ ਗਲਤੀਆਂ ਪਾਈਆਂ ਗਈਆਂ ਹਨ।ਵਿਭਾਗ ਵੱਲੋਂ ਲੰਮੇ ਸਮੇਂ ਤੋਂ ਬੱਚਿਆਂ ਨੂੰ ਸ਼ਹੀਦ ਊਧਮ ਸਿੰਘ ਦੀ ਜੀਵਨੀ ਸਬੰਧੀ ਗ਼ਲਤ ਜਾਣਕਾਰੀ ਪੜ੍ਹਉਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਆਦ ਇੱਕ ਮੰਚ ਨੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਅਤੇ ਸਿੱਖਿਆ ਬੋਰਡ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਇਸ ‘ਚ ਸੁਧਾਰ ਦੀ ਮੰਗ ਕੀਤੀ ਹੈ। ਪੰਜਾਬ ਸਿੱਖਿਆ ਬੋਰਡ ਦੀ ਅੰਗਰੇਜ਼ੀ ਪੁਸਤਕ ਦੀ ਕਿਤਾਬ ਦੇ ਪੰਨਾ ਨੰਬਰ-39, 40 ’ਤੇ ਸ਼ਹੀਦ ਊਧਮ ਸਿੰਘ ਦੀ ਜੀਵਨੀ ਨਾਲ ਸਬੰਧਤ ਲੇਖ ਲਿਖਿਆ ਗਿਆ ਹੈ। ਇਸ ਵਿੱਚ ਬਹੁਤ ਸਾਰੀਆਂ ਗਲਤੀਆਂ ਹਨ। ਬੱਚਿਆਂ ਨੂੰ ਊਧਮ ਸਿੰਘ ਦੀ ਜੀਵਨੀ ਬਾਰੇ ਗ਼ਲਤ ਜਾਣਕਾਰੀ ਪੜ੍ਹਾਈ ਜਾ ਰਹੀ ਹੈ। ਸ਼ਹੀਦ ਊਧਮ ਸਿੰਘ ਨੂੰ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ ਸੀ, ਲੇਖ ਵਿੱਚ ਲਿਖਿਆ ਗਿਆ ਕਿ ਉਨ੍ਹਾਂ ਨੂੰ 30 ਜੁਲਾਈ ਨੂੰ ਫਾਂਸੀ ਦਿੱਤੀ ਗਈ। ਉੱਥੇ ਹੀ ਸ਼ਹੀਦ ਦਾ ਜਨਮ 26 ਦਸੰਬਰ 1899 ਨੂੰ ਹੋਇਆ ਸੀ ਪਰ ਲੇਖ ਵਿੱਚ ਲਿਖਿਆ ਹੈ ਕਿ ਉਨ੍ਹਾਂ ਦਾ ਜਨਮ 18 ਦਸੰਬਰ 1899 ਨੂੰ ਹੋਇਆ ਸੀ। ਇਸ ਤੋਂ ਇਲਾਵਾ ਲੇਖ ਵਿੱਚ ਛਪੀ ਊਧਮ ਸਿੰਘ ਦੀ ਫੋਟੋ ਅਸਲ ਫੋਟੋ ਨਾਲ ਮੇਲ ਵੀ ਨਹੀਂ ਖਾਂਦੀ।ਲੇਖ ਵਿੱਚ ਜਲ੍ਹਿਆਂਵਾਲਾ ਬਾਗ ਕਤਲ ਕਾਂਡ ਦੇ ਸਬੰਧ ਵਿੱਚ ਉਸ ਸਮੇਂ ਦੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਜਦੋਂ ਕਿ ਹੰਟਰ ਕਮਿਸ਼ਨ ਅਤੇ ਆਰਮੀ ਕੌਂਸਲ ਨੇ ਮਾਈਕਲ ਓਡਵਾਇਰ ਦੀ ਥਾਂ ਬ੍ਰਿਗੇਡੀਅਰ ਜਨਰਲ ਡਾਇਰ ਨੂੰ ਇਸ ਕਾਂਡ ਦਾ ਮੁਖ ਦੋਸ਼ੀ ਠਹਿਰਾਇਆ ਸੀ। ਊਧਮ ਸਿੰਘ ਦੀ ਓਡਵਾਇਰ ਦੇ ਕਤਲ ਦੀ ਇਨਕਲਾਬੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਇੰਗਲੈਂਡ ‘ਚ ਹੀ ਫਾਂਸੀ ਦੇ ਸ਼ਹੀਦ ਕਰ ਦਿੱਤਾ ਗਿਆ ਸੀ।