Business Khas

You are currently viewing ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 13-14 ਜੁਲਾਈ ਨੂੰ ਬਾਰਸ਼ ਦੀ ਭਵਿੱਖਬਾਣੀ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 13-14 ਜੁਲਾਈ ਨੂੰ ਬਾਰਸ਼ ਦੀ ਭਵਿੱਖਬਾਣੀ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਅੱਜ ਲੋਕਾਂ ਨੂੰ ਕੁਝ ਰਾਹਤ ਮਿਲੀ, ਹਾਲਾਂਕਿ ਦਰਿਆਵਾਂ ਵਿਚ ਪਾਣੀ ਲਗਾਤਾਰ ਚੜ੍ਹ ਰਿਹਾ ਹੈ। ਇਸ ਆਫਤ ਕਾਰਨ ਕਰੋੜਾਂ ਦੀ ਜਾਇਦਾਦ ਦਾ ਨੁਕਸਾਨ ਹੋਇਆ ਅਤੇ ਨੌਂ ਵਿਅਕਤੀਆਂ ਦੀ ਜਾਨ ਚਲੀ ਗਈ। ਅੱਜ ਜ਼ਿਆਦਾਤਰ ਥਾਵਾਂ ਉਤੇ ਮੌਸਮ ਸਾਫ ਰਿਹਾ, ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ। ਹਾਲਾਂਕਿ ਅਗਲੇ ਦਿਨਾਂ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ ਚਿੰਤਾ ਵਧਾਉਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 13-14 ਜੁਲਾਈ ਨੂੰ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।

ਵਿਭਾਗ ਨੇ ਦੁਆਬਾ ਖੇਤਰ ਲਈ ਯੈਲੋ ਅਰਲਟ, ਪੂਰਵ ਮਾਲਵਾ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਜਲੰਧਰ ਆਦਿ ਸ਼ਹਿਰਾਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।