Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ, ਹਰਿਆਣਾ ਵਿੱਚ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ

ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਸ਼ੁੱਕਰਵਾਰ ਸਵੇਰੇ ਭਾਰੀ ਬਾਰਿਸ਼ ਹੋਈ। ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਫਰੀਦਾਬਾਦ, ਗੁਰੂਗ੍ਰਾਮ ਵਿੱਚ ਭਾਰੀ ਮੀਂਹ ਪਿਆ।ਇਸ ਕਾਰਨ ਦਿੱਲੀ ਐਨਸੀਆਰ ਦੇ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਦਿੱਲੀ ਐਨਸੀਆਰ ਦੇ ਅਸਮਾਨ ‘ਚ ਬੱਦਲ ਛਾਏ ਰਹਿਣਗੇ, ਜਿਸ ਦੌਰਾਨ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਪੰਜਾਬ ’ਚ ਮਾਨਸੂਨ ਨੇ ਸਮੇਂ ਤੋਂ ਪਹਿਲਾਂ ਦਸਤਕ ਦੇ ਦਿੱਤੀ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਖੇਤਰਾਂ ’ਚ ਮਾਨਸੂਨ ਦੀ ਆਮਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ ਅੱਜ 30 ਜੂਨ ਅਤੇ 1 ਤੋਂ 3 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।ਦੂਜੇ ਪਾਸੇ ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਇਹ ਮੀਂਹ ਖੇਤੀਬਾੜੀ ਲਈ ਲਾਹੇਵੰਦ ਦੱਸਿਆ ਜਾ ਰਿਹਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਅਗੇਤਾ ਨਰਮਾ ਲਗਾਉਣ ਵਾਲਿਆਂ ਨੂੰ ਫਸਲ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਦੇਣ ਦੀ ਲੋੜ ਹੈ ਅਤੇ ਲੋੜ ਪੈਣ ’ਤੇ ਸਪਰੇਅ ਕੀਤੀ ਜਾਣੀ ਚਾਹੀਦੀ ਹੈ।