Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ ਵਿਖੇ 14 ਸਾਲਾ ਨਾਬਾਲਿਗ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ!

ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ 14 ਸਾਲ ਦੀ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਕਰੀਬ 14 ਸਾਲ ਦੀ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ।

ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਮਜ਼ਦੂਰ ਪਰਿਵਾਰ ਦੀ 14 ਸਾਲ ਦੀ ਲੜਕੀ ਵਲੋਂ ਬੱਚੇ ਨੂੰ ਜਨਮ ਦਿੱਤਾ ਗਿਆ ਅਤੇ ਇਸ ‘ਤੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਨਾਬਾਲਗ ਲੜਕੀ ਕੁਝ ਸਮਾਂ ਪਹਿਲਾਂ ਇੱਕ ਲੜਕੇ ਨਾਲ ਘਰੋਂ ਚਲੀ ਗਈ ਸੀ।

ਲੰਮੇ ਸਮੇਂ ਤੱਕ ਲੜਕੀ ਉਸ ਦੇ ਨਾਲ ਰਹਿਣ ਤੋਂ ਬਾਅਦ ਜਦੋਂ ਘਰ ਵਾਪਸ ਆਈ ਤਾਂ ਉਸ ਦੀ ਮਾਤਾ ਆਪਣੀ ਬੇਟੀ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਈ, ਜਿੱਥੇ ਉਸਨੇ ਇੱਕ ਲੜਕੇ ਨੂੰ ਜਨਮ ਦਿੱਤਾ।ਇਸ ਦੇ ਨਾਲ ਹੀ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਪੀੜਤ ਲੜਕੀ ਵੱਲੋਂ ਉਸਦੀ ਉਮਰ 14 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਸੰਬੰਧੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗੇ ਦੀ ਕਾਰਵਾਈ ਲਈ ਪੁਲਿਸ ਤੇ ਚਾਈਲਡ ਭਲਾਈ ਕਮੇਟੀ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਤੇ ਉਸ ਦਾ ਪਰਿਵਾਰ ਉਨ੍ਹਾਂ ਦੇ ਸੰਪਰਕ ਵਿੱਚ ਹੈ ਅਤੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਦੀ ਹਾਲਤ ਹਲੇ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਸੰਬੰਧੀ ਲੜਕੀ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ‘ਚ ਪੀੜਤ ਲੜਕੀ ਦੀ ਕਾਊਂਸਿਲੰਗ ਵੀ ਕੀਤੀ ਜਾਵੇਗੀ ਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।