Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਬਠਿੰਡਾ ਦੇ ਕੈਂਟ ਇਲਾਕੇ ‘ਚ ਹੋਈ ਫਾਇਰਿੰਗ, 4 ਫੌਜ਼ੀਆਂ ਦੀ ਮੌਤ

ਪੰਜਾਬ ਦੇ ਬਠਿੰਡਾ ‘ਚ ਬੁਧਵਾਰ ਸਵੇਰੇ ਕੈਂਟ ਇਲਾਕੇ ਵਿਖੇ ਫਾਇਰਿੰਗ ਹੋਈ ਜਿਸ ਵਿੱਚ 4 ਫੌਜ਼ੀਆਂ ਦੀ ਮੌਤ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਭਾਰਤੀ ਫੌਜ ਦੀ ਦੱਖਣੀ ਪੱਛਮੀ ਕਮਾਂਡ ਵੱਲੋਂ ਦੱਸਿਆ ਗਿਆ ਹੈ ਕਿ ਬੁੱਧਵਾਰ ਸਵੇਰੇ ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀਬਾਰੀ ਦੀ ਘਟਨਾ ਵਾਪਰੀ ਜਿਸ ਵਿੱਚ ਘੱਟੋ-ਘੱਟ ਚਾਰ ਫੌਜ਼ੀ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਵੱਲੋਂ ਇਲਾਕੇ ਨੂੰ ਪੂਰੀ ਤਰ੍ਹਾਂ ਘੇਰ ਲਿਆ ਗਿਆ ਹੈ। Bathinda Firing Incident ਨੂੰ ਲੈ ਕੇ ਐਸਐਸਪੀ ਦਾ ਕਹਿਣਾ ਹੈ ਕਿ ਇਹ ਆਤੰਕੀ ਹਮਲਾ ਨਹੀਂ ਸੀ।

ਇਸ ਦੌਰਾਨ ਪੰਜਾਬ ਪੁਲਿਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਬਠਿੰਡਾ ਮਿਲਟਰੀ ਸਟੇਸ਼ਨ ਗੋਲੀਬਾਰੀ ਦੀ ਘਟਨਾ ਵਿੱਚ ਕੋਈ ਦਹਿਸ਼ਤੀ ਕੋਣ ਨਹੀਂ ਹੈ ਯਾਨੀ ਕੋਈ ਅੱਤਵਾਦੀ ਐਂਗਲ ਸ਼ਾਮਿਲ ਨਹੀਂ ਹੈ।

ਪੰਜਾਬ ਪੁਲਿਸ ਦੇ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਬਠਿੰਡਾ ਵਿੱਚ ਆਰਮੀ ਕੈਂਟ ਦੇ ਸਾਰੇ ਐਂਟਰੀ ਗੇਟ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੀਬ ਦੋ ਦਿਨ ਪਹਿਲਾਂ 28 ਕਾਰਤੂਸਾਂ ਵਾਲੀ ਇੱਕ ਇੰਸਾਸ ਰਾਈਫਲ ਗਾਇਬ ਹੋ ਗਈ ਸੀ। ਸੂਤਰਾਂ ਦਾ ਕਹਿਣਾ ਹੈ ਕਿ ਇਸ ਘਟਨਾ ਪਿੱਛੇ ਫੌਜ ਦੇ ਕੁਝ ਮੁਲਾਜ਼ਮਾਂ ਦਾ ਹੱਥ ਹੋ ਸਕਦਾ ਹੈ।

ਜਿਵੇਂ ਹੀ ਇਹ ਘਟਨਾ ਵਾਪਰੀ ਤਾਂ ਸਟੇਸ਼ਨ ਕਵਿੱਕ ਰਿਐਕਸ਼ਨ ਟੀਮਾਂ ਨੂੰ ਸਰਗਰਮ ਕਰ ਦਿੱਤਾ ਗਿਆ ਅਤੇ ਖੇਤਰ ਨੂੰ ਘੇਰ ਲਿਆ ਗਿਆ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਰਚ ਆਪਰੇਸ਼ਨ ਜਾਰੀ ਹੈ।