Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਬਠਿੰਡਾ ਮਿਲਟਰੀ ਸਟੇਸ਼ਨ ਕਤਲ ਕਾਂਡ ਦੇ ਇੱਕ ਚਸ਼ਮਦੀਦ ਨੇ ਗੁਨਾਹ ਕਬੂਲਿਆ

ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਭਾਰਤੀ ਫ਼ੌਜ ਦੇ ਚਾਰ ਜਵਾਨਾਂ ਦੇ ਸਨਸਨੀਖੇਜ਼ ਕਤਲ ਦੇ ਇਕਲੌਤੇ ਚਸ਼ਮਦੀਦ ਗਵਾਹ ਨੂੰ ਸ਼ੱਕੀ ਵਜੋਂ ਹਿਰਾਸਤ ‘ਚ ਲਿਆ ਗਿਆ ਹੈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਬਠਿੰਡਾ ਦੇ ਸੀਨੀਅਰ ਪੁਲਿਸ ਕਪਤਾਨ ਗੁਲਨੀਤ ਖੁਰਾਣਾ ਨੇ ਪੁਸ਼ਟੀ ਕੀਤੀ ਕਿ ਦੇਸਾਈ ਮੋਹਨ ਹੁਣ ਇਸ ਕੇਸ ਵਿੱਚ ਮੁਲਜ਼ਮ ਬਣ ਗਿਆ ਹੈ।

ਇਹ ਦੇਸਾਈ ਹੀ ਸੀ ਜਿਸ ਨੇ ਅਪਰਾਧ ਵਾਲੀ ਥਾਂ ਦੇ ਨੇੜੇ ਚਿੱਟੇ ਕੁੜਤੇ-ਪਜਾਮੇ ‘ਚ ਦੋ ਨਕਾਬਪੋਸ਼ ਵਿਅਕਤੀਆਂ ਨੂੰ ਦੇਖਿਆ ਸੀ। ਪੁਲਿਸ ਦੁਪਹਿਰ ਬਾਅਦ ਹੋਰ ਜਾਣਕਾਰੀ ਸਾਂਝੀ ਕਰੇਗੀ। ਦੇਸਾਈ ਮੋਹਨ ਉਨ੍ਹਾਂ ਚਾਰ ਜਵਾਨਾਂ ‘ਚ ਸ਼ਾਮਲ ਸੀ, ਜਿਨ੍ਹਾਂ ਨੂੰ ਬਠਿੰਡਾ ਪੁਲਿਸ ਨੇ ਐਤਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਉਸ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਸੀ ਕਿ ਚਿੱਟੇ ਕੁੜਤੇ-ਪਜਾਮੇ ਵਿੱਚ ਪਹਿਨੇ ਦੋ ਨਕਾਬਪੋਸ਼ ਵਾਰਦਾਤ ਵਾਲੀ ਥਾਂ ਤੋਂ ਭੱਜ ਗਏ ਹਨ।

ਜਾਣਕਾਰੀ ਮੁਤਾਬਕ ਫ਼ੌਜ ਦੇ ਹੀ ਇੱਕ ਸਿਪਾਹੀ ਵੱਲੋਂ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਅਤੇ ਸੂਚਨਾ ਦੇ ਨਾਂ ‘ਤੇ ਉੱਚ-ਅਧਿਕਾਰੀਆਂ ਨੂੰ ਵੀ ਗੁੰਮਰਾਹ ਕੀਤਾ ਸੀ। ਉਸ ਨੇ ਝੂਠ ਬੋਲਿਆ ਕਿ ਕੁੜਤਾ-ਪਜਾਮਾ ਪਾ ਕੇ 2 ਨਕਾਬਪੋਸ਼ ਵਿਅਕਤੀਆਂ ਨੇ ਕਤਲ ਨੂੰ ਅੰਜਾਮ ਦਿੱਤਾ ਹੈ। ਸਭ ਤੋਂ ਪਹਿਲਾਂ ਉਸ ਨੇ 9 ਅਪ੍ਰੈਲ ਨੂੰ ਇੰਸਾਸ ਰਾਈਫ਼ਲ ਚੋਰੀ ਕੀਤੀ ਤੇ ਫਿਰ 12 ਅਪ੍ਰੈਲ ਨੂੰ ਚਾਰ ਲੋਕਾਂ ਦਾ ਕਤਲ ਕੀਤਾ। ਘਟਨਾ ਦਾ ਕਾਰਨ ਆਪਸੀ ਦੁਸ਼ਮਣੀ ਹੈ ਤੇ ਉਕਤ ਮੁਲਜ਼ਮ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ। ਰੱਖਿਆ ਮੰਤਰਾਲੇ ਨੇ ਫ਼ੌਜ ਮੁਖੀ ਮਨੋਜ ਪਾਂਡੇ ਨੂੰ ਘਟਨਾ ਦੀ ਰਿਪੋਰਟ ਸੌਂਪਣ ਲਈ ਕਿਹਾ ਸੀ। ਉਨ੍ਹਾਂ ਆਪਣੇ ਪੱਧਰ ‘ਤੇ ਟੀਮ ਬਣਾ ਕੇ ਘਟਨਾ ਦੀ ਜਾਂਚ ਕੀਤੀ ਤਾਂ ਤੱਥ ਸਭ ਦੇ ਸਾਹਮਣੇ ਆਏ। ਦੱਸਿਆ ਜਾ ਰਿਹਾ ਹੈ ਕਿ ਛਾਉਣੀ ਦੇ ਕਾਂਸਟੇਬਲ ਦੇਸਾਈ ਮੋਹਨ ਨੇ ਹੀ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਤੇ 2 ਦਿਨ ਪਹਿਲਾਂ 12 ਫ਼ੌਜ ਮੁਲਾਜ਼ਮਾਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਸੀ, ਜਿਨ੍ਹਾਂ ‘ਚੋਂ 4 ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। ਉਨ੍ਹਾਂ ਵਿੱਚੋਂ ਦੇਸਾਈ ਮੋਹਨ ਨੇ ਆਪਣੇ ਜੁਰਮ ਕਬੂਲ ਲਿਆ।