Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਬਾਬਾ ਭਗਤ ਸਿੰਘ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ 23 ਮਾਰਚ ਨੂੰ ਬਸਤੀ ਮਿੱਠੂ ਵਿੱਚ : ਵਿੱਕੀ ਸਿੰਘ ਖਾਲਸਾ

ਜਲੰਧਰ, ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਬਸਤੀ ਮਿੱਠੂ ਦੇ ਸਾਬਕਾ ਪ੍ਰਧਾਨ ਬਾਬਾ ਭਗਤ ਸਿੰਘ ਜਿਨ੍ਹਾਂ ਨੇ ਲੰਮਾ ਸਮਾਂ ਮੁੱਖ ਸੇਵਾਦਾਰ ਦੇ ਤੌਰ ਤੇ ਗੁਰੂ ਘਰ ਦੀ ਸੇਵਾ ਕੀਤੀ। ਜੋ ਪਿਛਲੇ ਸਮੇਂ ਗੁਰਪੁਰੀ ਸਿਧਾਰ ਗਏ ਸਨ, ਉਨ੍ਹਾਂ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵਲੋਂ ਤੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ 23 ਮਾਰਚ ਨੂੰ ਸ਼ਾਮ 6 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਬਸਤੀ ਮਿੱਠੂ ਵਿਖੇ ਕਰਵਾਏ ਜਾ ਰਹੇ ਹਨ, ਇਹ ਜਾਣਕਾਰੀ ਦਿੰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਤੇ ਵਿੱਕੀ ਸਿੰਘ ਖਾਲਸਾ ਨੇ ਦੱਸਿਆ ਕਿ ਸਮਾਗਮ ਵਿੱਚ ਭਾਈ ਦਵਿੰਦਰ ਸਿੰਘ ਜੀ ਖੰਨੇ ਵਾਲੇ,ਭਾਈ ਮਨਪ੍ਰੀਤ ਸਿੰਘ ਕਾਨਪੁਰੀ,ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲੇ,ਭਾਈ ਅਮਰਜੀਤ ਸਿੰਘ ਕੰਵਲ, ਭਾਈ ਕਰਨੈਲ ਸਿੰਘ ਜੀ ਪਟਨਾ ਸਾਹਿਬ ਵਾਲੇ,ਭਾਈ ਮਨਰਾਜ ਸਿੰਘ ਜੀ ਜਲੰਧਰ ਵਾਲੇ, ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਕਮਲਜੀਤ ਸਿੰਘ ਜੀ ਕੀਰਤਨ ਦੁਆਰਾ ਸੰਗਤਾ ਨੂੰ ਨਿਹਾਲ ਕਰਨਗੇ,ਵਿਸ਼ੇਸ਼ ਤੌਰ ਤੇ ਉਨ੍ਹਾਂ ਦੱਸਿਆ ਕਿ ਸਾਰੇ ਪ੍ਰੋਗਰਾਮਾਂ ਵਿੱਚ ਗੁਰਮੁਖ ਸੇਵਾ ਦਲ, ਭਾਈ ਘਨਈਆ ਜੀ ਸੇਵਕ ਦਲ, ਰਾਮਗੜ੍ਹੀਆ ਸੇਵਾ ਦਲ ਤੇ ਆਦਿ ਸੁਸਾਇਟੀਆਂ ਯੋਗਦਾਨ ਪਾ ਰਹੀਆਂ ਹਨ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ਼ ਜੋੜਨਾ ਹੈ, ਸੰਗਤਾਂ ਨੂੰ ਅਪੀਲ ਕਰਦੇ ਹਾਂ,ਆਪਣੇ ਬੱਚਿਆਂ ਨੂੰ ਨਾਲ ਲੈ ਕੇ ਆਉਣ,ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।