Business Khas

Latest news
भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज ਕੁਸ਼ਤੀ ਫ੍ਰੀਸਟਾਈਲ ਅੰਡਰ-21 ਲੜਕੇ ਮੁਕਾਬਲੇ ‘ਚ ਵੰਸ਼ ਨੇ ਮਾਰੀ ਬਾਜ਼ੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ केरन डेरे में श्रद्धा और भक्ति के साथ मनाया गया बाबा भगता साध महाराज जी का 274वां जन्मोत्सव ਪਰਿਵਾਰ ਲਈ ਘਰ ਤੇ ਆਪਣੀ Dream Car ਖਰੀਦਣ ਦਾ ਬਣਾਇਆ ਪਲਾਨ जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर?

ਬਾਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਣਾ ਦੇ ਪਿਤਾ ਤੇ ਜੋਤਿਸ਼ ਪੀ ਖੁਰਾਣਾ ਦਾ ਦੇਹਾਂਤ

ਬਾਲੀਵੁੱਡ ਦੇ ਅਦਾਕਾਰ ਆਯੂਸ਼ਮਾਨ ਖੁਰਾਣਾ ਦੇ ਪਿਤਾ ਅਤੇ ਮਸ਼ਹੂਰ ਜੋਤਸ਼ੀ ਪੀ ਖੁਰਾਣਾ ਦਾ ਦੇਹਾਂਤ ਹੋ ਗਿਆ ਹੈ। ਮਸ਼ਹੂਰ ਜੋਤਸ਼ੀ ਤੇ ਬਾਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਣਾ ਦੇ ਪਿਤਾ ਪੀ ਖੁਰਾਣਾ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪੀ ਖੁਰਾਣਾ ਦਾ 19 ਮਈ ਸ਼ਾਮ ਨੂੰ ਮਨੀਮਾਜਰਾ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਵੈਂਟੀਲੇਟਰ ‘ਤੇ ਸੀ। ਅੱਜ ਸਵੇਰੇ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ। ਦੱਸ ਦੇਈਏ ਕਿ ਆਯੂਸ਼ਮਾਨ ਨੂੰ ਅੱਜ ਹੀ ਪੰਜਾਬ ਯੂਨੀਵਰਸਿਟੀ ਵਿੱਚ ਉਪ ਰਾਸ਼ਟਰਪਤੀ ਵੱਲੋਂ ਸਨਮਾਨਿਤ ਕੀਤਾ ਜਾਣਾ ਸੀ। ਕਾਬਿਲੇਗੌਰ ਹੈ ਕਿ ਆਯੁਸ਼ਮਾਨ ਖੁਰਾਣਾ ਆਪਣੇ ਪਿਤਾ ਪੀ ਖੁਰਾਣਾ ਦੇ ਬਹੁਤ ਚਹੇਤੇ ਸਨ। ਉਹ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਪਿਤਾ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹਨ ਅਤੇ ਅਦਾਕਾਰ ਬਣਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਤਾਰੀਫ਼ ਕਰਦੇ ਹਨ। ਪੀ ਖੁਰਾਣਾ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਆਯੁਸ਼ਮਾਨ ਦਾ ਭਰਾ ਅਪਾਰਸ਼ਕਤੀ ਖੁਰਾਣਾ ਵੀ ਅਦਾਕਾਰ ਹੈ।