Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਬਿਆਸ ਦਰਿਆ ‘ਚੋਂ ਮਿਲੀ ਇੱਕ ਅਣਪਛਾਤੀ ਲਾਸ਼

ਬਿਆਸ ਦਰਿਆ ‘ਚੋਂ ਮਿਲੀ ਇੱਕ ਅਣਪਛਾਤੀ ਲਾਸ਼

ਜਲੰਧਰ ਦੇ ਢਿੱਲੋਂ ਬ੍ਰਦਰਜ਼ ਦੇ ਮਾਮਲੇ ‘ਚ ਪੁਲਿਸ ਲਾਪਤਾ ਵੱਡੇ ਭਰਾ ਮਾਨਵਜੀਤ ਦੀ ਲਾਸ਼ ਮਿਲਣ ਦੀ ਪੁਸ਼ਟੀ ਨਹੀਂ ਕਰ ਰਹੀ। ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਪਿੰਡ ਰਾਮਪੁਰ ਗੋਰਾ ‘ਚ ਇੱਕ ਅਣਪਛਾਤੀ ਲਾਸ਼ ਮਿਲੀ ਹੈ।

ਪੁਲਿਸ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਅਣਪਛਾਤੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਦੇ ਵਿੱਚ ਪੂਰੀ ਤਰ੍ਹਾਂ ਦੇ ਨਾਲ ਸਨਸਨੀ ਫੈਲ ਗਈ ਹੈ ਅਤੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਵੀ ਪੈਦਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੋਇੰਦਵਾਲ ਪੁਲ ਤੋਂ ਬਿਆਸ ਦਰਿਆ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਜਲੰਧਰ ਦੇ ਢਿੱਲੋਂ ਭਰਾਵਾਂ ਦੇ ਮਾਮਲੇ ‘ਚ ਇਸੇ ਪਿੰਡ ਤੋਂ ਕੁਝ ਦੂਰੀ ‘ਤੇ ਛੋਟੇ ਭਰਾ ਜਸ਼ਨਬੀਰ ਦੀ ਲਾਸ਼ ਬਰਾਮਦ ਹੋਈ ਸੀ। ਇਸ ਦੇ ਨੇੜ੍ਹਲੇ ਪਿੰਡ ਮੰਡ ਚੌਧਰੀਵਾਲ ਵਿੱਚੋਂ ਛੋਟੇ ਭਰਾ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਬਰਾਮਦ ਹੋਈ ਸੀ ਪਰ ਵੱਡੇ ਭਰਾ ਮਾਨਵਜੀਤ ਸਿੰਘ ਢਿੱਲੋਂ ਅਜੇ ਵੀ ਲਾਪਤਾ ਹੈ ਜਿਸਦੀ ਭਾਲ ਜੋਰਾਂ ਨਾਲ ਜਾਰੀ ਹੈ। ਇਸ ਲਾਸ਼ ਦੇ ਮਿਲਣ ਮਗਰੋਂ ਸਥਾਨਕ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਪਰ ਪੁਲਿਸ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਲਾਸ਼ ਢਿੱਲੋਂ ਬ੍ਰਦਰਜ਼ ਦੀ ਹੈ ਜਾਂ ਕਿਸੇ ਹੋਰ ਵਿਅਕਤੀ ਦੀ, ਸਿਰਫ਼ ਇਹ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਅਤੇ ਲਾਸ਼ ਦੀ ਹਾਲਤ ਦੇਖ ਕੇ ਇਹ ਕੋਈ ਪੱਕੀ ਗੱਲ ਨਹੀਂ ਹੈ, ਇਹ ਕੋਈ ਪੁਰਾਣੀ ਲਾਸ਼ ਨਹੀਂ ਜਾਪਦੀ, ਸਗੋਂ ਚਾਰ-ਪੰਜ ਦਿਨ ਪਹਿਲਾਂ ਦੀ ਜਾਪਦੀ ਹੈ।

ਹਾਲਾਂਕਿ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਡੀਐਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਇਸ ਲਾਸ਼ ਨੂੰ ਪਹਿਚਾਨਣ ਦੇ ਲਈ ਉਹ ਇਲਾਕੇ ਵਿੱਚ ਹਰ ਜਗ੍ਹਾ ਉੱਤੇ ਇਸ਼ਤਿਹਾਰ ਛਪਵਾਉਣਗੇ ਅਤੇ ਉਨ੍ਹਾਂ ਪਰਿਵਾਰਾਂ ਦੇ ਨਾਲ ਸੰਪਰਕ ਕਰਨਗੇ ਜਿਨ੍ਹਾਂ ਪਰਿਵਾਰਾਂ ਦਾ ਕੋਈ ਵੀ ਮੈਂਬਰ ਬਿਆਸ ਦਰਿਆ ਵਿੱਚ ਆਏ ਹੜਾਂ ਦੇ ਦੌਰਾਨ ਪਾਣੀ ਦੀ ਚਪੇਟ ਵਿੱਚ ਆ ਗਿਆ ਸੀ ਜਾਂ ਲਾਪਤਾ ਹੋ ਗਿਆ ਸੀ।