Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਬੇਅਦਬੀ ਕਾਂਡ ਦੇ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਪੁਲਿਸ ਨੰਗਾ ਕਰੇ:-ਸਿੱਖ ਤਾਲਮੇਲ ਕਮੇਟੀ

    ਜਲੰਧਰ, (ਸੰਜੇ ਸ਼ਰਮਾ)-ਮੋਰਿੰਡਾ ਗੁਰਦੁਆਰਾ ਕੋਤਵਾਲੀ ਸਾਹਿਬ ਦੀ ਬੇਅਦਬੀ ਕਾਂਡ ਦਾ ਦੋਸ਼ੀ ਦਿ ਅੱਜ ਮੋਤ ਹੋ ਗਈ ਹੈ, ਇਹ ਮੌਤ ਕਿਸ ਤਰ੍ਹਾਂ ਹੋਈ ਇਹ ਜਾਂਚ ਦਾ ਵਿਸ਼ਾ ਹੈ,ਪਰ ਦੋਸ਼ੀ ਜਦੋ ਪੁਲਿਸ ਰਿਮਾੰਡ ਵਿੱਚ ਸੀ,ਉਸ ਸਮੇ ਦੋਸ਼ੀ ਨੇ ਪੁਲਿਸ ਸਾਹਮਣੇ ਜੋ ਬਿਆਨ ਦਿੱਤੇ ਹਨ, ਓਸ ਬਿਆਨਾਂ ਨੂੰ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਸੰਗਤਾ ਅੱਗੇ ਰੱਖੇ,  ਤਾਂ ਕਿ ਬੇਅਦਬੀ ਕਾਂਡ ਦੇ ਪਿੱਛੇ ਕਿਹੜੀਆ ਤਾਕਤਾ ਕੰਮ ਕਰ ਰਹੀਆਂ ਹਨ। ਇਸ ਦਾ ਪਤਾ ਲੱਗ ਸਕੇ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ,ਗੁਰਵਿੰਦਰ ਸਿੰਘ ਸੰਧੂ ਤੇ ਵਿੱਕੀ ਸਿੰਘ ਖਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ। ਕਿ  ਜਾਗਤ ਜੋਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਤੇ ਬਾਬਾ ਜੋਰਾਵਰ ਸਿੰਘ,ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੇ ਪਾਵਨ ਅਸਥਾਨ ਦਾ ਨਿਰਾਦਰ ਕਰਨ ਵਾਲੇ ਨੂੰ ਉਸ ਦੇ ਆਪਣੇ ਪਾਪਾ ਨੇ ਹੀ ਮਾਰ ਦਿੱਤਾ ਹੈ,ਪਰ ਇਸ ਸਾਜਸ਼ ਪਿੱਛੇ ਕੰਮ ਕਰਨ ਵਾਲੀਆਂ  ਤਾਕਤਾਂ ਨੂੰ ਨੰਗਿਆ ਕਰਨਾ ਬਹੁਤ ਜ਼ਰੂਰੀ ਹੈ। ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ  ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਤੋਂ ਮੰਗ ਕਰਦੇ ਹਾਂ ਕਿ ਉਹ ਮਾਨ ਸਰਕਾਰ ਤੇ ਦਬਾਅ ਪਾ ਕੇ ਸਾਰਾ ਸੱਚ ਸਾਹਮਣੇ ਲਿਆਉਣ, ਤਾਕੇ ਸੰਗਤਾਂ ਦੇ ਹਿਰਦੇ ਸ਼ਾਂਤ ਹੋ ਸਕਣ।

ਇਸ ਮੌਕੇ ਤੇ
ਰਣਜੀਤ ਸਿੰਘ ਗੋਲਡੀ,ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਸੰਨੀ ਸਿੰਘ ਉਬਾਰਾਏ,ਗੁਰਜੀਤ ਸਿੰਘ ਸਤਨਾਮੀਆ,ਹਰਪਾਲ ਸਿੰਘ ਪਾਲੀ ਚੱਢਾ,ਪਲਵਿੰਦਰ ਸਿੰਘ ਬਾਬਾ,ਲਖਬੀਰ ਸਿੰਘ ਲਕੀ,ਗੁੁਰਦੀਪ ਸਿੰਘ ਲੱਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।