Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਬੇਅਦਬੀ ਕੇਸ ‘ਚ ਪੰਜਾਬ ਵਿੱਚ ਰਿਮਾਂਡ ਤੇ ਲਿਆ ਕੇ ਸਖਤੀ ਨਾਲ ਪੁੱਛ ਗਿੱਛ ਕੀਤੀ ਜਾਵੇ- ਸਿੱਖ ਤਾਲਮੇਲ ਕਮੇਟੀ

ਬੇਅਦਬੀ ਕੇਸ ‘ਚ ਪੰਜਾਬ ਵਿੱਚ ਰਿਮਾਂਡ ਤੇ ਲਿਆ ਕੇ ਸਖਤੀ ਨਾਲ ਪੁੱਛ ਗਿੱਛ ਕੀਤੀ ਜਾਵੇ- ਸਿੱਖ ਤਾਲਮੇਲ ਕਮੇਟੀ

ਜਲੰਧਰ, ਪੰਜਾਬ ਸਰਕਾਰ ਵੱਲੋਂ ਬੇਅਦਬੀ ਕੇਸਾਂ ਵਿੱਚ ਬਲਤਕਾਰੀ ਬਾਬੇ ਤੇ ਕੇਸ ਚਲਾਉਣ ਨੂੰ ਦਿੱਤੀ ਮਨਜ਼ੂਰੀ ਦਾ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ ਹੈ, ਅਤੇ ਕਿਹਾ ਹੈ ਕਿ ਹੁਣ ਡੇਰਾ ਸਾਧ ਦੀਆਂ ਕਰਤੂਤਾਂ ਦਾ ਕਾਲਾ ਚਿੱਠਾ ਸੰਗਤਾਂ ਸਾਹਮਣੇ ਆਉਣ ਦੀ ਆਸ ਬਣੀ ਹੈ।

ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ (ਮੀਡੀਆ ਇੰਚਾਰਜ )ਗੁਰਵਿੰਦਰ ਸਿੰਘ ਸਿੱਧੂ, ਜਸਵੀਰ ਸਿੰਘ ਬੱਗਾ, ਹਰਜੋਤ ਸਿੰਘ ਲੱਕੀ, ਵਿੱਕੀ ਸਿੰਘ ਖਾਲਸਾ, ਕਰਮਜੀਤ ਸਿੰਘ ਨੂਰ ਅਤੇ ਗੁਰਦੀਪ ਸਿੰਘ (ਕਾਲੀਆ ਕਲੋਨੀ) ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ। ਕਿ ਹਾਲਾਂਕਿ ਪੰਜਾਬ ਸਰਕਾਰ ਵੱਲੋਂ ਕੇਸ ਚਲਾਉਣ ਨੂੰ ਮਨਜ਼ੂਰੀ ਦੇਣ ਵਿੱਚ ਬਹੁਤ ਦੇਰੀ ਕੀਤੀ ਗਈ ਹੈ। ਪਰ ਹੁਣ ਜਦੋਂ ਮਨਜ਼ੂਰੀ ਮਿਲ ਹੀ ਗਈ ਹੈ। ਤਾਂ ਬਲਾਤਕਾਰੀ ਬਾਬੇ ਨੂੰ ਪੰਜਾਬ ਪੁਲਿਸ ਪੰਜਾਬ ਵਿੱਚ ਰਿਮਾਂਡ ਤੇ ਲਿਆਵੇ ਅਤੇ ਸਖਤੀ ਨਾਲ ਪੁੱਛਗਿੱਛ ਕਰੇ। ਤਾਂ ਕਿ ਇਸ ਬਾਬੇ ਦੇ ਕਾਲੇ ਕਾਰਨਾਮੇ ਲੋਕਾਂ ਦੇ ਸਾਹਮਣੇ ਆ ਸਕਣ। ਉਹਨਾਂ ਕਿਹਾ ਕਿ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਆਪਸੀ ਭਾਈਚਾਰੇ ਨੂੰ ਜਿਸ ਤਰ੍ਹਾਂ ਇਸ ਬਾਬੇ ਵੱਲੋਂ ਅੱਗ ਲਗਾਈ ਗਈ। ਉਹ ਸਭ ਦੇ ਸਾਹਮਣੇ ਹੈ। ਜਿਸ ਨਾਲ ਸਿੱਖ ਹਿਰਦੇ ਅਜੇ ਤੱਕ ਵਲੂੰਦਰੇ ਹੋਏ ਹਨ। ਅਗਰ ਪੰਜਾਬ ਸਰਕਾਰ ਸਿੱਖ ਕੌਮ ਨੂੰ ਬੇਅਦਬੀ ਮਾਮਲਿਆਂ ਵਿੱਚ ਇਨਸਾਫ ਦਿਵਾਉਣਾ ਚਾਹੁੰਦੀ ਹੈ। ਤਾਂ ਬਿਨਾਂ ਕਿਸੇ ਦੀ ਕਹੇ ਹੀ ਬਲਾਤਕਾਰੀ ਬਾਬੇ ਤੋਂ ਪੁੱਛਗਿਛ ਸ਼ੁਰੂ ਕੀਤੀ ਜਾਵੇ। ਉਕਤ ਆਗੂਆਂ ਨੇ ਸਮੂਹ ਸਿੰਘ ਸਾਹਿਬਾਨਾਂ ,ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਤੇ ਦਬਾਅ ਬਣਾਉਣ, ਤਾਂ ਹੀ ਸਿੱਖਾਂ ਦੇ ਹਿਰਦੇ ਸ਼ਾਂਤ ਹੋ ਸਕਦੇ ਹਨ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਤਰਲੋਚਨ ਸਿੰਘ ਭਸੀਨ, ਜੇਪੀ ਸਿੰਘ ਐਡਵੋਕੇਟ ਪਰਮਜੀਤ ਸਿੰਘ ਮਿੱਠੂ ਬਸਤੀ, ਪ੍ਰਭਜੋਤ ਸਿੰਘ ਸਾਹਿਬ,ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ,ਗੁਰਵਿੰਦਰ ਸਿੰਘ ਸਿੱਧੂ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਪਲਵਿੰਦਰ ਸਿੰਘ ਬਾਬਾ,ਚੰਨੀ ਕਾਲੜਾ , ਆਦੀ ਹਾਜ਼ਰ ਸਨ।