Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ

ਬੰਦੀ ਸਿੰਘਾਂ ਦੀ ਰਿਹਾਈ ਲਈ ਲਗੇ ਮੋਰਚੇ ਵਿੱਚ ਸ੍ਰੀ ਅੰਮ੍ਰਿਤਸਰ ਤੋ ਆਏ ਵਡੇ ਜਥੇ ਦਾ ਸਿੱਖ ਤਾਲਮੇਲ ਕਮੇਟੀ ਵਲੋਂ ਸ਼ਾਨਦਾਰ ਸਵਾਗਤ

ਜਲੰਧਰ,(ਸੰਜੇ ਸ਼ਰਮਾ)- ਚੰਡੀਗੜ੍ਹ ਦੀਆਂ ਬਰੂਹਾਂ ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗੇ ਮੋਰਚੇ ਨੂੰ ਲਗਭਗ 45 ਦਿਨ ਹੋ ਚੁਕੇ ਹਨ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜਥੇ ਰੋਜਾਨਾ ਮੋਰਚੇ ਵਿੱਚ ਹਾਜਰੀ ਭਰਦੇ ਹਨ, ਇਸੇ ਲੜੀ ਦੋਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਗੋਲਡਨ ਗੇਟ ਤੋਂ ਸਵੇਰੇ ਰਵਾਨਾ ਹੋਏ ਜਥੇ ਜਿਸ ਵਿੱਚ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ, ਜਥਾ ਸਿਰਲੱਥ ਖਾਲਸਾ, ਸ਼ਹੀਦ ਭਾਈ ਧਰਮ ਸਿੰਘ ਟਰੱਸਟ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਸਿੰਘ-ਸਿੰਘਨੀਆਂ ਸ਼ਾਮਲ ਸਨ। ਜਿਨ੍ਹਾਂ ਦੀ ਅਗਵਾਈ ਪ੍ਰੋਫੈਸਰ ਬਲਜਿੰਦਰ ਸਿੰਘ,ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਭਾਈ ਭੁਪਿੰਦਰ ਸਿੰਘ 6 ਜੂਨ, ਬੀਬੀ ਸੰਦੀਪ ਕੌਰ’ ਬੀਬੀ ਮਨਿੰਦਰ ਕੋਰ ਅਤੇ ਭਾਈ ਹਰਮਨਦੀਪ ਸਿੰਘ ਆਦਿ ਆਗੂ ਕਰ ਰਹੇ ਸਨ। ਜਦੋਂ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜਲੰਧਰ ਬਾਈਪਾਸ ਵੇਰਕਾ ਮਿਲਕ ਪਲਾਂਟ ਦੇ ਨੇੜੇ ਸਿੱਖ ਤਾਲਮੇਲ ਕਮੇਟੀ ਵੱਲੋਂ ਫਰੂਟ ਅਤੇ ਜਲ ਜੀਰਾ ਦੇ ਲੰਗਰ ਲਗਾਏ ਗਏ ਸਨ, ਕਮੇਟੀ ਦੇ ਮੈਂਬਰਾਂ ਵੱਲੋਂ ਸਮੁੱਚੇ ਜਥੇ ਵਿਚ ਸ਼ਾਮਲ ਸੰਗਤਾਂ ਦਾ ਸ਼ਾਨਦਾਰ ਸਵਾਗਤ ਕੀਤਾ,ਜਥੇ ਦੇ ਮੁਖ ਆਗੂਆਂ ਨੂੰ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਭਾਈ ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸੰਘਾ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਤੇ ਭੁਪਿੰਦਰ ਸਿੰਘ 6 ਜੂਨ ਨੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਮੇਟੀ ਜਿਸ ਤਰ੍ਹਾਂ ਸਿੱਖੀ ਕਾਰਜਾਂ ਵਿਚ ਵੱਧ-ਚੜ੍ਹ ਕੇ ਸ਼ਾਮਲ ਹੁੰਦੀ ਹੈ। ਹਰ ਸਿੱਖ ਸਰੋਕਾਰਾਂ ਲਈ ਤਿਆਰ-ਬਰ-ਤਿਆਰ ਰਹਿੰਦੀ ਹੈ, ਉਸ ਦੀ ਜਿਨੀ ਵੀ ਤਰੀਫ ਕੀਤੀ ਜਾਵੇ ਉਹ ਘਟ ਹੈ, ਉਹਨਾਂ ਕਿਹਾ ਸਮੇਂ ਦੀਆ ਜ਼ਾਲਮ ਸਰਕਾਰਾਂ ਜਿਸ ਤਰ੍ਹਾਂ ਪੈਰ-ਪੈਰ ਤੇ ਸਿੱਖਾਂ ਨਾ ਵਿਤਕਰਾ ਕਰ ਰਹੀਆਂ ਹਨ, ਉਸ ਨਾਲ ਸਿੱਖ ਕੌਮ ਵਿੱਚ ਬੇਗਾਨਗੀ ਦਾ ਅਹਿਸਾਸ ਲਗਾਤਾਰ ਵੱਧ ਰਿਹਾ ਹੈ,ਜੋ ਸਮੂਚੇ ਭਾਈਚਾਰੇ ਵਿੱਚ ਅਜਿਹੀ ਵਿਥ ਪਾਵੇਗਾ,ਜਿਸਨੂੰ ਭਰਨਾ ਮੁਸ਼ਕਲ ਹੋਵੇਗਾ। ਇਹ ਦੇਸ਼ ਦੀ ਅਖੰਡਤਾ ਲਈ ਵੀ ਠੀਕ ਨਹੀਂ ਹੈ। ਇਸ ਮੌਕੇ ਤੇ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਪਲਵਿੰਦਰ ਸਿੰਘ ਬਾਬਾ ਸੰਨੀ ਸਿੰਘ ਓਬਰਾਏ ਗੁਰਵਿੰਦਰ ਸਿੰਘ ਨਾਗੀ, ਮਨਦੀਪ ਸਿੰਘ ਬੱਲੂ,ਨਰਿੰਦਰ ਸਿੰਘ, ਸੁਰਜੀਤ ਸਿੰਘ ਸੇਵਕ ਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਲ ਸਨ।