Business Khas

Latest news
ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮੁੱਲਾਂਪੁਰ ‘ਚ 6 ਜੂਨ ਤੋਂ ਭਾਰਤ-ਅਫਗਾਨਿਸਤਾਨ ਟੈਸਟ ਮੈਚ भारत से सीमा विवाद को लेकर बयान से भड़के लोग कॉकरोच जनता पार्टी के तीन प्रवक्ता कौन हैं सूर्यकुमार यादव की टी20 कप्तानी पर क्यों लगाई जा रहीं अटकलें ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ

ਬੱਚਿਆਂ ਨੂੰ ਸਕੂਲੋਂ ਲੈਣ ਜਾ ਰਹੇ ਜੋੜੇ ਦੀ ਸੜਕ ਹਾਦਸੇ ਵਿਚ ਮੌਤ

ਅਮਰੀਕਾ ਵਿਚ ਸੜਕ ਹਾਦਸੇ ਵਿਚ ਇਕ ਸਿੱਖ ਜੋੜੇ ਦੀ ਮੌਤ ਹੋ ਗਈ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਹ ਜੋੜਾ ਪਿੱਛੇ ਦੋ ਬੱਚੇ (ਅੱਠ ਮਹੀਨੇ ਦੀ ਧੀ ਤੇ ਪੰਜ ਸਾਲ ਦਾ ਪੁੱਤਰ) ਛੱਡ ਗਈ ਹੈ।ਖ਼ਬਰ ਅਨੁਸਾਰ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਪਰਮਿੰਦਰ ਸਿੰਘ ਬਾਜਵਾ ਅਤੇ ਉਸ ਦੀ ਪਤਨੀ ਹਰਪ੍ਰੀਤ ਕੌਰ ਬਾਜਵਾ ਆਪਣੇ ਦੋ ਬੱਚਿਆਂ ਨੂੰ ਸਕੂਲ ਬੱਸ ਸਟਾਪ ਤੋਂ ਲੈਣ ਜਾ ਰਹੇ ਸਨ। ਇਸੇ ਦੌਰਾਨ ਵਾਸ਼ਿੰਗਟਨ ਦੇ ਕੈਂਟ ’ਚ ਇੱਕ ਕਾਰ ਚਾਲਕ ਨੇ ਉਨ੍ਹਾਂ ਨੂੰ ਸਾਹਮਣਿਓਂ ਟੱਕਰ ਮਾਰ ਦਿੱਤੀ।

ਜਾਣਕਾਰੀ ਹੈ ਕਿ ਚਾਲਕ ਦਾ ਧਿਆਨ ਭਟਕ ਗਿਆ ਸੀ ਅਤੇ ਜਿਵੇਂ ਹੀ ਉਹ ਆਪਣਾ ਫੋਨ ਚੁੱਕਣ ਲਈ ਅੱਗੇ ਵਧਿਆ ਤਾਂ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਗਈ ਅਤੇ ਉਸ ਨੇ ਸਿੱਖ ਜੋੜੇ ਨੂੰ ਟੱਕਰ ਮਾਰ ਦਿੱਤੀ। ਖ਼ਬਰ ਅਨੁਸਾਰ ਪਰਮਿੰਦਰ ਤੇ ਹਰਪ੍ਰੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਦੇ ਗੰਭੀਰ ਸੱਟਾਂ ਵੱਜਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।