Business Khas

Latest news
You are currently viewing ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ

ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ

ਚੰਡੀਗੜ੍ਹ, 16 ਅਗਸਤ: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੂਠੇ ਵਾਅਦੇ ਕਰਨ ਵਿਚ ਮਾਹਿਰ ਦੱਸਦਿਆਂ, ਕਿਹਾ ਕਿ ਮੁੱਖ ਮੰਤਰੀ ਵਲੋਂ ਬੀਤੇ ਦਿਨ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਦਿੱਤੇ ਆਪਣੇ ਭਾਸ਼ਣ ਦੌਰਾਨ ਪੰਜਾਬ ਨੂੰ ਅਗਲੇ ਆਜ਼ਾਦੀ ਦਿਹਾੜੇ ਤੱਕ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਦਾਅਵਾ ਉਨ੍ਹਾਂ ਦੀਆਂ (ਮਾਨ ਦੀ) ਖੋਖਲੀਆਂ ਗੱਲਾਂ ਨੂੰ ਸਪੱਸ਼ਟ ਤੌਰ ‘ਤੇ ਉਜਾਗਰ ਕਰਦਾ ਹੈ, ਜਿਨ੍ਹਾਂ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਹ 3 ਮਹੀਨਿਆਂ ਦੇ ਅੰਦਰ ਨਸ਼ੇ ਨੂੰ ਖਤਮ ਕਰ ਦੇਣਗੇ।

ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੇ ਖਤਰਨਾਕ ਰੂਪ ਧਾਰਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮਾਨ ਸਰਕਾਰ ਆਪਣੇ ਕਾਰਜਕਾਲ ਦਾ ਡੇਢ ਸਾਲ ਪੂਰਾ ਕਰ ਲਵੇਗੀ ਅਤੇ ਇਹ ਸ਼ਰਮਨਾਕ ਹੈ ਕਿ ਮੁੱਖ ਮੰਤਰੀ ਨੂੰ ਨਸ਼ਿਆਂ ਦੇ ਖਾਤਮੇ ਲਈ ਅਜੇ ਹੋਰ ਸਾਲ ਦੀ ਲੋੜ ਹੈ। ਉਹ ਮਾਨ ਤੋਂ ਪੁੱਛਣਾ ਚਾਹੁੰਦੇ ਸਨ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ ਕੀ ਕਰ ਰਹੀ ਸੀ। ਸ਼ੇਰਗਿੱਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਨਾਲ ਨਜਿੱਠਣ ਲਈ ਸਰਕਾਰ ਦੀ ਗੈਰ-ਸੰਜੀਦਗੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸੱਤਾ ਵਿਚ ਇੰਨਾ ਸਮਾਂ ਬਿਤਾਉਣ ਤੋਂ ਬਾਅਦ ਵੀ ਮੁੱਖ ਮੰਤਰੀ ਕੋਲ ਇਸ ਤੋਂ ਵੱਧ ਕਹਿਣ ਨੂੰ ਕੁਝ ਨਹੀਂ ਹੈ ਕਿ ਨਸ਼ੇ ਖਿਲਾਫ ਕਾਰਵਾਈ ਕਰਨ ਦਾ ਖਾਕਾ ਤਿਆਰ ਹੈ।ਸ਼ੇਰਗਿੱਲ ਨੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਆਪ’ ਸਰਕਾਰ ਦੀ ਦੋਸ਼-ਖੇਡ ਦੀ ਸਿਆਸਤ ਅਤੇ ਪੰਜਾਬ ਪ੍ਰਤੀ ਉਦਾਸੀਨ ਰਵੱਈਆ ਸੂਬੇ ‘ਚ ਨਸ਼ਾਖੋਰੀ ਅਤੇ ਤਸਕਰੀ ਦੀ ਅੱਗ ਨੂੰ ਭੜਕਾ ਰਿਹਾ ਹੈ। ਪੰਜਾਬ ਭਾਜਪਾ ਦੇ ਪਰਮਾਨੇਂਟ ਇਨਵਾਇਟੀ ਮੈਂਬਰ ਸ਼ੇਰਗਿੱਲ ਨੇ ਦੁੱਖ ਪ੍ਰਗਟ ਕੀਤਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਭਿਆਨਕ ਕਾਰਜਕਾਲ ਦੌਰਾਨ ਨਸ਼ਿਆਂ ਦੇ ਓਵਰਡੋਜ਼ ਨਾਲ 200 ਤੋਂ ਵੱਧ ਮੌਤਾਂ ਹੋਈਆਂ ਹਨ। ਸਮੱਸਿਆ ਦੀ ਗੰਭੀਰਤਾ ਇਸ ਗੱਲ ਤੋਂ ਜ਼ਾਹਰ ਹੁੰਦੀ ਹੈ ਕਿ ਲਗਭਗ ਹਰ ਦੂਜੇ ਦਿਨ ਸੂਬੇ ਦੇ ਕਿਸੇ ਨਾ ਕਿਸੇ ਜ਼ਿਲੇ ‘ਚੋਂ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋ ਰਹੀਆਂ ਹਨ। ਜਿਸ ‘ਤੇ ਉਨ੍ਹਾਂ ਸਵਾਲ ਕੀਤਾ ਕਿ ‘ਆਪ’ ਸਰਕਾਰ ਵੱਲੋਂ ਕੀਤੇ ਬਦਲਾਅ ਦਾ ਵਾਅਦਾ ਕਿੱਥੇ ਹੈ।