Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए ਖ਼ਾਲਸਾ ਮਾਰਚ ਵਿੱਚ ਸਰਦਾਰੀਆ ਟਰੱਸਟ ਅਤੇ ਸਿੱਖ ਯੂਥ ਕਲੱਬ ਦਸਤਾਰਾਂ ਦੇ ਲੰਗਰ ਲਗਾਏ ਜਾਣਗੇ 13ਅਪ੍ਰੈਲ ਨੂੰ ਦੁਪਹਿਰ ਦੇ 2...

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਣਗੀਆਂ ਮੈਗਾ PTM : ਸਿੱਖਿਆ ਮੰਤਰੀ ਹਰਜੋਤ ਬੈਂਸ

ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਭਲਕੇ ਯਾਨੀ ਕਿ ਮੰਗਲਵਾਰ ਨੂੰ ਮੈਗਾ ਪੀ. ਟੀ. ਐੱਮ. ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ। ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੰਗਲਵਾਰ ਸਵੇਰੇ 9 ਵਜੇ ਤੋਂ ਲੈ ਕੇ 2.30 ਵਜੇ ਤੱਕ ਸਕੂਲਾਂ ਵਿਚ ਮੈਗਾ ਪੀ. ਟੀ. ਐੱਮ (ਪੇਰੈਂਟ-ਟੀਚਰ ਮੀਟਿੰਗ) ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਪਿਛਲੀ ਵਾਰ ਸਕੂਲਾਂ ਵਿਚ 19 ਲੱਖ ਦੇ ਕਰੀਬ ਮਾਤਾ-ਪਿਤਾ ਵੱਲੋਂ ਮੈਗਾ ਪੀ. ਟੀ. ਐੱਮ. ਵਿਚ ਹਿੱਸਾ ਲਿਆ ਗਿਆ ਸੀ। ਇਸ ਦੌਰਾਨ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਵੀ ਸਿੱਖਿਆ ਪਾਲਿਸੀ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਸੁਝਾਅ ਦਿੱਤੇ ਗਏ ਸਨ। ਜਿਹੜੇ ਵੀ ਸਾਡੇ ਕੋਲ ਸੁਝਾਅ ਆਉਂਦੇ ਹਨ, ਉਨ੍ਹਾਂ ‘ਤੇ ਸਾਡੇ ਮਹਿਕਮੇ ਵੱਲੋਂ ਕੰਮ ਕੀਤਾ ਜਾਂਦਾ ਹੈ।ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਸਾਰਾ ਡਾਟਾ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਸਿੱਖਿਆ ਦਾ ਬਜਟ ਵੀ ਵਾਧੂ ਮਿਲਿਆ ਹੈ ਅਤੇ ਪੰਜਾਬ ਦੇ ਸਕੂਲਾਂ ਵਿਚ ਕੋਈ ਵੀ ਵਿਕਾਸ ਕਾਰਜ ਨਹੀਂ ਰੁੱਕਿਆ ਹੈ। ਉਨ੍ਹਾਂ ਬੇਨਤੀ ਕਰਦੇ ਹੋਏ ਕਿਹਾ ਕਿ ਭਲਕੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੇ ਮਾਤਾ-ਪਿਤਾ ਮੀਟਿੰਗ ਵਿਚ ਜ਼ਰੂਰ ਪਹੁੰਚਣ। ਉਨ੍ਹਾਂ ਕਿਹਾ ਕਿ ਕੱਲ੍ਹ ਦਾ ਦਿਨ ਬੇਹੱਦ ਹੀ ਅਹਿਮ ਹੈ। ਪੇਰੈਂਟ-ਟੀਚਰ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਕਿਸੇ ਸਕੂਲ ਵਿਚ ਪਹੁੰਚ ਕੇ ਬੱਚਿਆਂ ਮਾਤਾ-ਪਿਤਾ ਸਮੇਤ ਸਕੂਲਾਂ ਦੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ।ਇਸ ਦੇ ਨਾਲ ਹੀ ਮੰਤਰੀ ਸਾਹਿਬਾਨ ਅਤੇ ਵਿਧਾਇਕ ਵੀ ਆਪਣੇ-ਆਪਣੇ ਹਲਕਿਆਂ ਦੇ ਸਰਕਾਰੀ ਸਕੂਲਾਂ ਵਿਚ ਪਹੁੰਚਣਗੇ। ਉਨ੍ਹਾਂ ਵੱਲੋਂ ਪਿੰਡਾਂ ਵਿਚ ਨਵੀਆਂ ਬਣੀਆਂ ਪੰਚਾਇਤ ਦੇ ਮੈਂਬਰਾਂ ਨੂੰ ਵੀ ਪਹੁੰਚਣ ਦੀ ਬੇਨਤੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੇਰੈਂਟ-ਟੀਚਰ ਮੀਟਿੰਗ ਦਾ ਮੰਤਵ ਪਿਛਲੇ ਢਾਈ ਸਾਲਾਂ ਵਿਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਗਏ ਕਾਰਜਾਂ ਬਾਰੇ ਜਾਣੂੰ ਕਰਵਾਉਣਾ ਹੈ ਅਤੇ ਬੱਚਿਆਂ ਦੇ ਛਿਮਾਹੀ ਪ੍ਰੀਖਿਆ ਦੇ ਨਤੀਜਿਆਂ ਨੂੰ ਪੇਸ਼ ਕੀਤਾ ਜਾਵੇਗਾ ਅਤੇ ਸਕੂਲਾਂ ਵਿਚ ਆਏ ਬਦਲਾਅ ਬਾਰੇ ਦੱਸਿਆ ਜਾਵੇਗਾ।