Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਸਿੱਖ ਤਾਲਮੇਲ ਕਮੇਟੀ ਵੱਲੋਂ ਅਰਦਾਸ ਦਿਵਸ ਦੇ ਤੌਰ ਤੇ ਮਨਾਇਆ

ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਸਿੱਖ ਤਾਲਮੇਲ ਕਮੇਟੀ ਵੱਲੋਂ ਅਰਦਾਸ ਦਿਵਸ ਦੇ ਤੌਰ ਤੇ ਮਨਾਇਆ

ਜਲੰਧਰ,(ਸੰਜੇ ਸ਼ਰਮਾ)-ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਫਾਂਸੀ ਦੇ ਰੱਸੇ ਚੁੰਮਣ ਵਾਲੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਕੇਹਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਜਿਨਾਂ ਨੂੰ ਅੱਜ ਦੇ ਦਿਨ ਤਿਹਾੜ ਜੇਲ ਵਿੱਚ ਫਾਂਸੀ ਤੇ ਲਟਕਾਇਆ ਗਿਆ ਸੀ ਅੱਜ ਸਿੱਖ ਤਾਲਮੇਲ ਕਮੇਟੀ ਦੇ ਮੁੱਖ ਦਫਤਰ ਪੁਲੀ ਅਲੀ ਮੁਹੱਲਾ ਵਿਖੇ ਅਰਦਾਸ ਦਿਵਸ ਦੇ ਤੌਰ ਤੇ ਮਨਾਇਆ ਗਿਆ। ਇਨਾਂ ਸ਼ਹੀਦਾਂ ਦੀ ਯਾਦ ਵਿੱਚ ਸਭ ਤੋਂ ਪਹਿਲਾਂ ਕਮੇਟੀ ਦੇ ਸਮੂਹ ਮੈਂਬਰਾ ਨੇ ਪੰਜ ਵਾਰ ਸ੍ਰੀ ਚੌਪਈ ਸਾਹਿਬ ਜੀ ਦੇ ਜਾਪ ਉਪਰੰਤ ਸ੍ਰੀ ਆਨੰਦ ਸਾਹਿਬ ਦਾ ਜਾਪ ਕਰਕੇ ਅਕਾਲ ਪੁਰਖ ਅੱਗੇ ਸਿੱਖ ਕੌਮ ਦੀ ਚੜਦੀ ਕਲਾ ਲਈ ਅਤੇ ਸਿੱਖਾਂ ਨੂੰ ਕੌਮ ਦੇ ਖਾਤਰ ਅਤੇ ਸਿੱਖਾਂ ਦੀ ਆਣ ਬਾਣ ਤੇ ਸ਼ਾਨ ਲਈ ਫਾਂਸੀਆਂ ਤੇ ਝੂਲਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।ਇਸ ਸਮੇਂ ਅਕਾਲ ਤਖਤ ਮਹਾਨ ਹੈ ਸਿੱਖ ਪੰਥ ਦੀ ਸ਼ਾਨ ਹੈ ਅਤੇ ਭਾਈ ਸਤਵੰਤ ਸਿੰਘ,ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਅਮਰ ਰਹੇ ਦੇ ਆਕਾਸ਼ ਗੁਜਾਊ ਜੈਕਾਰੇ ਲਗਾਏ ਗਏ ਇਸ ਮੌਕੇ ਤੇ ਮੈਂਬਰਾਂ ਨੂੰ ਸੰਬੋਧਿਤ ਕਰਦੇ ਹੋਏ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਦੇਸੀ,ਹਰਪਾਲ ਸਿੰਘ ਚੱਡਾ,ਹਰਪ੍ਰੀਤ ਸਿੰਘ ਨੀਟੂ,ਗੁਰਵਿੰਦਰ ਸਿੰਘ ਸਿੱਧੂ ਪਰਮਪ੍ਰੀਤ ਸਿੰਘ ਵਿਟੀ ਰਣਜੀਤ ਸਿੰਘ ਗੋਲਡੀ ਅਤੇ ਹਰਜੋਤ ਸਿੰਘ ਲੱਕੀ ਨੇ ਕਿਹਾ ਭਾਈ ਬੇਅੰਤ ਸਿੰਘ,ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਨੇ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੇ ਹਮਲੇ ਦੀ ਦੋਸ਼ੀ ਇੰਦਰਾ ਗਾਂਧੀ ਨੂੰ ਸੋਧ ਕੇ ਸਮੁੱਚੀ ਲੁਕਾਈ ਨੂੰ ਇਹ ਦੱਸ ਦਿੱਤਾ ਕਿ ਸਿੱਖ ਗੁਰਧਾਮਾਂ ਵੱਲ ਕਿਸੇ ਦੀ ਕੈਰੀ ਅੱਖ ਬਰਦਾਸ਼ਤ ਨਹੀਂ ਕਰ ਸਕਦੇ। ਸਾਡੀਆਂ ਆਉਣ ਵਾਲੀਆਂ ਨਸਲਾਂ ਇਹ ਮਹਾਨ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਤੋਂ ਸਦਾ ਪ੍ਰੇਰਨਾ ਲੈਂਦੀਆਂ ਰਹਿਣਗੀਆਂ ਅਤੇ ਬੱਚਿਆਂ ਨੂੰ ਗੁਰੂ ਘਰਾਂ ਨਾਲ ਜੁੜੇ ਰਹਿਣ ਦੀਆਂ ਪ੍ਰੇਰਨਾਵਾਂ ਦਿੰਦੀਆਂ ਰਹਿਣਗੀਆਂ।ਉਕਤ ਆਗੂਆਂ ਨੇ ਕਿਹਾ ਕੁਝ ਜੰਗਾਂ ਸਿਰਫ ਜਿੱਤਣ ਲਈ ਨਹੀਂ ਲੜੀਆਂ ਜਾਂਦੀਆਂ ਸਗੋਂ ਲੋਕਾਂ ਨੂੰ ਇਹ ਦੱਸਣ ਲਈ ਲੜੀਆਂ ਜਾਂਦੀਆਂ ਹਨ ਕਿ ਅਸੀਂ ਜੁਲਮ ਬਰਦਾਸ਼ਤ ਨਹੀਂ ਕਰ ਸਕਦੇ ਅਤੇ ਸਾਡੀ ਹੋਂਦ ਕੱਲ ਵੀ ਸੀ ਅੱਜ ਵੀ ਹੈ ਅਤੇ ਅੱਗੇ ਵੀ ਰਹੇਗੀ।ਜ਼ੁਲਮ ਕਰਨ ਵਾਲੇ ਅਤੇ ਪਾਪ ਕਰਨ ਵਾਲਿਆਂ ਦੀ ਹੋਂਦ ਨਹੀਂ ਰਹੇਗੀ ਇਸ ਮੌਕੇ ਤੇ ਪ੍ਰਭਜੋਤ ਸਿੰਘ ਖਾਲਸਾ ਹਰਵਿੰਦਰ ਸਿੰਘ ਚਿੱਟਕਾਰਾ ਅਮਨਦੀਪ ਸਿੰਘ ਬੱਗਾ ਪਲਵਿੰਦਰ ਸਿੰਘ ਬਾਬਾ ਗੁਰਮੀਤ ਸਿੰਘ ਭਾਟੀਆ ਮੇਜਰ ਸਿੰਘ ਅਤੇ ਮਨਪ੍ਰੀਤ ਸਿੰਘ ਬਿੰਦਰਾ ਹਾਜ਼ਰ ਸਨ