ਭਾਜਪਾ ਨੇ ਅੱਜ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਦਾ ਐਲਾਨ ਕੀਤਾ। ਭਾਜਪਾ ਨੇ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਰੱਦ ਕਰ ਦਿੱਤੀ ਹੈ। ਉਨ੍ਹਾਂ ਦੀ ਥਾਂ ਪਾਰਟੀ ਨੇ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸਿਆਸੀ ਗਲਿਆਰਿਆਂ ਵਿੱਚ ਲੰਮੇ ਸਮੇਂ ਤੋਂ ਭਾਜਪਾ ਵੱਲੋਂ ਉਮੀਦਵਾਰ ਐਲਾਨਣ ਦੀ ਚਰਚਾ ਚੱਲ ਰਹੀ ਸੀ।
ਭਾਜਪਾ ਨੇ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਕੱਟੀ ਟਿਕਟ; ਸੰਜੇ ਟੰਡਨ ਨੂੰ ਐਲਾਨਿਆ ਉਮੀਦਵਾਰ
- Post author:businesSsKhas
- Post published:April 10, 2024
- Post category:ਪੰਜਾਬ
