Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

‘ਭਾਰਤ ਹੁਣ ਸਾਲ 2025 ਤੱਕ ਟੀਬੀ ਨੂੰ ਖਤਮ ਕਰਨ ਦੇ ਟੀਚੇ ‘ਤੇ ਕੰਮ ਕਰ ਰਿਹਾ, PM ਮੋਦੀ

ਵਾਰਾਣਸੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਾਸ਼ੀ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਚੁਣੌਤੀ ਭਾਵੇਂ ਕਿੰਨੀ ਵੀ ਵੱਡੀ ਕਿਉਂ ਨਾ ਹੋਵੇ, ਜਦੋਂ ਸਾਰਿਆਂ ਦੀ ਕੋਸ਼ਿਸ਼ ਹੁੰਦੀ ਹੈ ਤਾਂ ਨਵਾਂ ਰਾਹ ਵੀ ਸਾਹਮਣੇ ਆਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਕਾਸ਼ੀ ਟੀਬੀ ਵਰਗੀਆਂ ਬਿਮਾਰੀਆਂ ਵਿਰੁੱਧ ਦੇਸ਼ ਦੇ ਵਿਸ਼ਵ ਸੰਕਲਪ ਨੂੰ ਨਵੀਂ ਊਰਜਾ ਦੇਵੇਗੀ। ਉਹਨਾਂ ਵਿਸ਼ਵ ਤਪਦਿਕ (ਟੀ.ਬੀ.) ਦਿਵਸ ਮੌਕੇ ਆਪਣੇ ਸੰਸਦੀ ਹਲਕੇ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਸੰਯੁਕਤ ਰਾਸ਼ਟਰ ਦੀ ਸਹਾਇਤਾ ਪ੍ਰਾਪਤ ਸੰਸਥਾ ‘ਸਟੌਪ ਟੀਬੀ ਪਾਰਟਨਰਸ਼ਿਪ’ ਵੱਲੋਂ ਕਰਵਾਏ ‘ਵਨ ਵਰਲਡ ਟੀਬੀ ਸੰਮੇਲਨ’ ਨੂੰ ਸੰਬੋਧਨ ਕੀਤਾ।

ਪੀਐਮ ਮੋਦੀ ਨੇ ਕਿਹਾ, “ਅੱਜ ਭਾਰਤ ਵਿੱਚ ਟੀਬੀ ਦੇ ਮਰੀਜ਼ਾਂ ਦੀ ਗਿਣਤੀ ਘੱਟ ਰਹੀ ਹੈ। ਕਰਨਾਟਕ ਅਤੇ ਜੰਮੂ-ਕਸ਼ਮੀਰ ਨੂੰ ਟੀਬੀ ਮੁਕਤ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਮੈਂ ਉਨ੍ਹਾਂ ਲੋਕਾਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਇਹ ਸਫਲਤਾ ਹਾਸਲ ਕੀਤੀ ਹੈ। ‘ਨਿਊ ਇੰਡੀਆ’ ਆਪਣੇ ਟੀਚਿਆਂ ਨੂੰ ਪੂਰਾ ਕਰਨ ਲਈ ਜਾਣਿਆ ਜਾਂਦਾ ਹੈ। ਭਾਰਤ ਨੇ open defecation ਦਾ ਅਹਿਦ ਲਿਆ ਅਤੇ ਇਸ ਨੂੰ ਹਾਸਲ ਕੀਤਾ ਅਤੇ ਕਰ ਦਿਖਾਇਆ। ਭਾਰਤ ਨੇ ਸੂਰਜੀ ਊਰਜਾ ਉਤਪਾਦਨ ਸਮਰੱਥਾ ਦਾ ਟੀਚਾ ਵੀ ਸਮੇਂ ਸਿਰ ਪੂਰਾ ਕੀਤਾ।