Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ,ਕਈ ਸੁਸਾਇਟੀਆਂ ਪਾਣੀ ਵਿਚ ਡੁੱਬੀਆਂ

ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਕਈ ਇਲਾਕਿਆਂ ਵਿਚ ਪਾਣੀ ਘਰਾਂ ਵਿਚ ਦਾਖਲ ਹੋ ਗਿਆ ਹੈ। ਡੇਰਾਬੱਸੀ ਤੋਂ ਡਰਾਉਣੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਥੇ ਕਈ ਸੁਸਾਇਟੀਆਂ ਵਿਚ ਪਾਣੀ ਭਰ ਗਿਆ। ਤਸਵੀਰਾਂ ਵਿਚ ਵੇਖਿਆ ਦਾ ਸਕਦਾ ਹੈ ਕਿ ਪਾਰਕਿੰਗ ਵਿਚ ਖੜ੍ਹੀਆਂ ਕਾਰਾਂ ਪਾਣੀ ਵਿਚ ਡੁੱਬ ਗਈਆਂ ਹਨ।ਪ੍ਰਸ਼ਾਸਨ ਨੂੰ ਕਿਸ਼ਤੀਆਂ ਦੀ ਮਦਦ ਨਾਲ ਲੋਕਾਂ ਨੂੰ ਬਾਹਰ ਕੱਢਣਾ ਪੈ ਰਿਹਾ ਹੈ। ਪ੍ਰਸ਼ਾਸਨ ਦੇ ਉਚ ਅਧਿਕਾਰੀ ਮੌਕੇ ਉਤੇ ਪਹੁੰਚੇ ਹਨ। ਪਾਣੀ ਭਰਨ ਕਾਰਨ ਗੱਡੀਆਂ ਬੰਦ ਹੋਣ ਕਰਕੇ ਵੱਡੀ ਗਿਣਤੀ ਲੋਕ ਸੜਕਾਂ ਉਤੇ ਫਸ ਗਏ ਹਨ ਪਟਿਆਲਾ ਸਣੇ ਕਈ ਜ਼ਿਲ੍ਹਿਆਂ ਵਿਚ ਪ੍ਰਸ਼ਾਸਨ ਵੱਲੋਂ ਚੌਕਸੀ ਦੇ ਹੁਕਮ ਦਿੱਤੇ ਹਨ। ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਬਿਆਸ ਦਰਿਆ ਖਤਰੇ ਦੇ ਨਿਸ਼ਾਨ ਤੋਂ ਉਪਰ ਆ ਗਿਆ ਹੈ। ਕਈ ਇਲਾਕਿਆਂ ਵਿਚ ਘਰਾਂ ਵਿਚ ਪਾਣੀ ਦਾਖਲ ਹੋ ਗਿਆ ਹੈ। ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਦਰਿਆਵਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।