Business Khas

Latest news
ਮੁੱਖ ਮੰਤਰੀ ਭਗਵੰਤ ਮਾਨ ਇਲਾਜ ਲਈ ਬੈਂਗਲੁਰੂ ਰਵਾਨਾ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ 6 ਐਨਰਜ਼ੀ ਡਰਿੰਕ ਬ੍ਰਾਂਡਾਂ ਨੂੰ ਨੋਟਿਸ; FSSAI ਦਾ ਵੱਡਾ ਐਕਸ਼ਨ छह बार पेट्रोल-डीजल की कीमत कम चुका पाकिस्तान, नेपाल-श्रीलंका ने भी दी राहत ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ भारत-जापान में होगी बड़ी डील? PM मोदी-तकाइची की अहम बैठक सबसे ज़्यादा सवाल किस पर हैं, आरएसएस ਰਜਿੰਦਰ ਸਿੰਘ ਮੰਡ ਦਾ ਦਿਹਾਂਤ ਕਿਸਾਨ ਅੰਦੋਲਨ ਅਤੇ ਵਕੀਲ ਭਾਈਚਾਰੇ ਲਈ ਨਾ ਪੂਰਾ ਹੋਣ ਵਾਲਾ ਘਾਟਾ : ਐਡਵੋਕੇਟ ਕਾਹਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ
You are currently viewing ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹੜ੍ਹ ਦਾ ਖਤਰਾ!, ਕਈ ਪਿੰਡ ਖਾਲੀ ਕਰਨ ਦੇ ਹੁਕਮ

ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹੜ੍ਹ ਦਾ ਖਤਰਾ!, ਕਈ ਪਿੰਡ ਖਾਲੀ ਕਰਨ ਦੇ ਹੁਕਮ

ਭਾਰੀ ਬਾਰਸ਼ ਕਾਰਨ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਕਈ ਇਲਾਕਿਆਂ ਵਿਚ ਪਾਣੀ ਘਰਾਂ ਵਿਚ ਦਾਖਲ ਹੋ ਗਿਆ ਹੈ। ਡੇਰਾਬੱਸੀ ਤੋਂ ਡਰਾਉਣੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਥੇ ਕਈ ਸੁਸਾਇਟੀਆਂ ਵਿਚ ਪਾਣੀ ਭਰ ਗਿਆ।ਤਸਵੀਰਾਂ ਵਿਚ ਵੇਖਿਆ ਦਾ ਸਕਦਾ ਹੈ ਕਿ ਪਾਰਕਿੰਗ ਵਿਚ ਖੜ੍ਹੀਆਂ ਕਾਰਾਂ ਪਾਣੀ ਵਿਚ ਡੁੱਬ ਗਈਆਂ ਹਨ। ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਭਲਕੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਕਈ ਪਿੰਡ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਉਧਰ, ਅਨੰਦਪੁਰ ਸਾਹਿਬ ਦੇ ਕਈ ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣ ਗਏ। ਸਥਾਨਕ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਟੀਟ ਕਰਕੇ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨੇ ਲਈ ਆਖਿਆ ਜਾ ਰਿਹਾ, ਉਨ੍ਹਾਂ ਨੂੰ ਖਾਲੀ ਕਰੋ। ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ।