Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਮਸਜਿਦ ’ਚ ਗੈਰ-ਕਾਨੂੰਨੀ ਢਾਂਚਾ ਢਾਹੁਣ ਦੀ ਮੰਗ ਕਰ ਰਹੇ ਪ੍ਰਦਰਸਨਕਾਰੀਆਂ

ਮਸਜਿਦ ’ਚ ਗੈਰ-ਕਾਨੂੰਨੀ ਢਾਂਚਾ ਢਾਹੁਣ ਦੀ ਮੰਗ ਕਰ ਰਹੇ ਪ੍ਰਦਰਸਨਕਾਰੀਆਂ

ਸ਼ਿਮਲਾ, ਸ਼ਿਮਲਾ ਦੇ ਸੰਜੌਲੀ ਇਲਾਕੇ ਵਿੱਚ ਇਕ ਮਸਜਿਦ ’ਚ ਗੈਰ-ਕਾਨੂੰਨੀ ਢਾਂਚਾ ਢਾਹੁਣ ਦੀ ਮੰਗ ਕਰ ਰਹੇ ਪ੍ਰਦਰਸਨਕਾਰੀਆਂ ਨੇ ਅੱਜ ਪ੍ਰਦਰਸ਼ਨ ਦੌਰਾਨ ਪੁਲੀਸ ਦੇ ਬੈਰੀਕੇਡ ਤੋੜ ਦਿੱਤੇ। ਉਪਰੰਤ ਪੁਲੀਸ ਵੱਲੋਂ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਸਬਜ਼ੀ ਮੰਡੀ ਢੱਲੀ ਵਿੱਚ ਇਕੱਠੇ ਹੋਏ ਸੈਂਕੜੇ ਪ੍ਰਦਰਸ਼ਨਕਾਰੀ ‘ਜੈ ਸ੍ਰੀ ਰਾਮ’ ਅਤੇ ‘ਹਿੰਦੂ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਲਾਉਂਦੇ ਹੋਏ ਸੰਜੌਲੀ ਵੱਲ ਨੂੰ ਚੱਲ ਪਏ। ਇਸ ਦੌਰਾਨ ਉਨ੍ਹਾਂ ਢੱਲੀ ਸੁਰੰਗ ਨੇੜੇ ਲਗਾਏ ਪੁਲੀਸ ਦੇ ਬੈਰੀਕੇਡ ਵੀ ਤੋੜ ਦਿੱਤੇ। ਹਿੰਦੂ ਜਥੇਬੰਦੀਆਂ ਦੇ ਸੱਦੇ ’ਤੇ ਇਕੱਤਰ ਹੋਏ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮਸਜਿਦ ਨੇੜੇ ਲਗਾਇਆ ਦੂਜਾ ਬੈਰੀਕੇਡ ਵੀ ਤੋੜ ਦਿੱਤਾ। ਉਪਰੰਤ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਜਲ ਤੋਪਾਂ ਦਾ ਇਸਤੇਮਾਲ ਅਤੇ ਲਾਠੀਚਾਰਜ ਵੀ ਕੀਤਾ। ਸ਼ਿਮਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਤਹਿਤ ਪਾਬੰਦੀ ਦੇ ਹੁਮ ਜਾਰੀ ਕੀਤ ਹਨ, ਜਿਸ ਮੁਤਾਬਕ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਅਤੇ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਲਗਾਈ ਗਈ ਹੈ। -ਪੀਟੀਆਈ