Business Khas

Latest news
ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ

ਮਹਾਭਾਰਤ ਦੇ ‘ਸ਼ਕੁਨੀ ਮਾਮਾ’ ਗੁਫੀ ਪੇਂਟਲ ਦਾ ਹੋਇਆ ਦੇਹਾਂਤ

ਮਹਾਭਾਰਤ ਸੀਰੀਅਲ ‘ਚ ਸ਼ਕੁਨੀ ਮਾਂ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਗੁਫੀ ਪੈਂਟਲ ਦਾ ਦੇਹਾਂਤ ਹੋ ਗਿਆ ਹੈ। ਗੁਫੀ ਪੇਂਟਲ ਲੰਬੇ ਸਮੇਂ ਤੋਂ ਉਮਰ ਸੰਬੰਧੀ ਕਈ ਬੀਮਾਰੀਆਂ ਤੋਂ ਪੀੜਤ ਸਨ ‘ਤੇ ਪਿਛਲੇ 8 ਦਿਨਾਂ ਤੋਂ ਮੁੰਬਈ ਦੇ ਅੰਧੇਰੀ ਦੇ ਹਸਪਤਾਲ ‘ਚ ਭਰਤੀ ਸਨ। ਅਭਿਨੇਤਾ ਨੇ 78 ਸਾਲ ਦੀ ਉਮਰ ‘ਚ ਆਖਿਰੀ ਸਾਹ ਲਏ। ਪੂਰੇ ਸਿਨੇਮਾ ਜਗਤ ਵਿੱਚ ਸੋਗ ਦਾ ਮਾਹੌਲ ਹੈ। ਗੁਫੀ ਦੇ ਭਤੀਜੇ, ਹਿਤੇਨ ਪੇਂਟਲ ਅਤੇ ਉਸਦੇ ਮਹਾਭਾਰਤ ਸਹਿ-ਸਟਾਰ ਸੁਰਿੰਦਰ ਪਾਲ ਨੇ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਕੀਤਾ ਜਾਵੇਗਾ।ਦੱਸ ਦੇਈਏ ਕਿ ਜਦੋਂ ਗੁਫੀ ਪੇਂਟਲ ਫਰੀਦਾਬਾਦ ਵਿੱਚ ਸਨ ਤਾਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਫਰੀਦਾਬਾਦ ਦੇ ਹੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਬਾਅਦ ਵਿਚ ਉਨ੍ਹਾਂ ਨੂੰ ਮੁੰਬਈ ‘ਹ ਦਾਖਲ ਕਰਵਾਇਆ ਗਿਆ। ਗੁਫੀ ਪੇਂਟਲ 31 ਮਈ ਤੋਂ ਹਸਪਤਾਲ ਵਿੱਚ ਭਰਤੀ ਸਨ।ਸਾਲ 1988 ‘ਚ ਮਸ਼ਹੂਰ ਟੀਵੀ ਸੀਰੀਅਲ ‘ਮਹਾਭਾਰਤ’ ‘ਚ ਗੁਫੀ ਪੇਂਟਲ ਨੇ ਸ਼ਕੁਨੀ ਮਾਮਾ ਦਾ ਕਿਰਦਾਰ ਨਿਭਾ ਕੇ ਘਰ-ਘਰ ‘ਚ ਪਛਾਣ ਬਣਾਈ ਸੀ। ਉਨ੍ਹਾਂ ਦਾ ਇਹ ਕਿਰਦਾਰ ਕਾਫੀ ਮਸ਼ਹੂਰ ਹੋਇਆ। ਬਹੁਤ ਘੱਟ ਲੋਕ ਜਾਣਦੇ ਹਨ ਕਿ ਸ਼ਕੁਨੀ ਬਣਨ ਤੋਂ ਪਹਿਲਾਂ, ਗੁਫੀ ਫੌਜ ਵਿਚ ਸੀ ਅਤੇ ਭਾਰਤ-ਚੀਨ ਸਰਹੱਦ ‘ਤੇ ਰਾਮਲੀਲਾ ਦਾ ਪ੍ਰਦਰਸ਼ਨ ਕੀਤਾ ਸੀ, ਜਿਸ ਵਿਚ ਉਹ ਸੀਤਾ ਦੀ ਭੂਮਿਕਾ ਨਿਭਾਈ ਸੀ।